ਪੇਸ਼ੀ ਗੁਰਮੀਤ ਰਾਮ ਰਹੀਮ ਦੀ ,ਪੰਜਾਬ ਹਰਿਆਣਾ ‘ਚ ਅਲਰਟ

ਪੱਤਰਕਾਰ ਰਾਮਚੰਦਰ ਛੱਤਰਪਤੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬਾਰੇ ਫ਼ੈਸਲਾ ਸੁਣਾਏ ਜਾਣ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਦੀ ਪੁਲਿਸ ਫੁਰੀ ਤਰ੍ਹਾਂ ਚੌਕਸ ਹੈ।ਪੰਜਾਬ ਪੁਲਸ ਨੇ ਅਲਰਟ ਜਾਰੀ ਕੀਤਾ ਹੈ, ਜਿਸ ਤਹਿਤ ਬਹੁਤ ਸੰਵੇਦਨਸ਼ੀਲ ਮੰਨੇ ਜਾਣ ਵਾਲੇ ਮਾਲਵਾ ਖੇਤਰ ਵਿਚ ਬਠਿੰਡਾ ਸਮੇਤ 8 ਜ਼ਿਲਿਆਂ ਵਿਚ ਸੁਰੱਖਿਆ ਦੇ ਮੱਦੇਨਜ਼ਰ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰਿਆਣਾ ਪੁਲੀਸ ਨੇ ਸੂਬੇ ਦੇ ਤਿੰਨ ਸ਼ਹਿਰਾਂ ਪੰਚਕੂਲਾ, ਸਿਰਸਾ ਤੇ ਰੋਹਤਕ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਰਾਮ ਰਹੀਮ ਬਾਰੇ ਫੈਸਲਾ ਕੱਲ੍ਹ 11 ਜਨਵਰੀ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਸੁਣਾਇਆ ਜਾਣਾ ਹੈ।

Total Views: 246 ,
Real Estate