43 ਲੋਕਾਂ ਦੀ ਜਾਨ ਲੈ ਗਈ ਦਿੱਲੀ ਦੀ ਇੱਕ ਫੈਕਟਰੀ ‘ਚ ਲੱਗੀ ਅੱਗ !

ਅੱਜ ਐਤਵਾਰ ਸਵੇਰੇ ਦਿੱਲੀ ਦੀ ਰਾਣੀ ਝਾਂਸੀ ਰੋਡ ‘ਤੇ ਅਨਾਜ ਮੰਡੀ ਵਿਖੇ ਸਥਿਤ ਇਕ ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ ਲੱਗ ਗਈ । ਜਿਸ ਵਿੱਚ ਹੁਣ ਤੱਕ 43 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਜਦੋਂ ਕਿ ਰਾਜਧਾਨੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ।  ਅੱਗ ਇੰਨੀ ਭਿਆਨਕ ਸੀ ਕਿ ਅੱਗ ਬੁਝਾਉਣ ਦੀਆਂ 30 ਗੱਡੀਆਂ ਨੂੰ ਮੌਕੇ ‘ਤੇ ਤਾਇਨਾਤ ਕਰਨਾ ਪਿਆ। ਫਾਇਰ ਵਿਭਾਗ ਦੇ ਕਰਮਚਾਰੀਆਂ ਨੇ 50 ਤੋਂ ਵੱਧ ਲੋਕਾਂ ਨੂੰ ਬਚਾਇਆ ਹੈ। ਅੱਗ ਨਾਲ ਸੜ ਗਏ ਹੋਰਨਾਂ ਨੂੰ ਦਿੱਲੀ ਦੇ ਐਲਐਨਜੇਪੀ, ਸਫਦਰਜੰਗ, ਆਰਐਮਐਲ ਅਤੇ ਹਿੰਦੂ ਰਾਓ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੌਕੇ ‘ਤੇ ਪਹੁੰਚ ਗਏ । ਪ੍ਰਧਾਨ ਮੰਤਰੀ ਦਫ਼ਤਰ (ਪੀ। ਐੱਮ। ਓ।) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ।ਐੱਮ।ਓ। ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ, ”ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ‘ਚ ਅੱਗ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਹਤ ਕੋਸ਼ ‘ਚੋਂ ਹਰੇਕ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਅੱਗ ਕਾਰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਲਈ ਵੀ 50-50 ਹਜਾਰ ਰੁਪਏ ਦੀ ਮਨਜ਼ੂਰੀ ਦਿੱਤੀ ਹੈ।
ਦਿੱਲੀ ਸਰਕਾਰ ਵੱਲੋਂ ਵੀ 10-10 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਵੀ ਦਿੱਲੀ ਸਰਕਾਰ ਵਲੋਂ ਕਰਾਇਆ ਜਾਵੇਗਾ।

Total Views: 446 ,
Real Estate