ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਲਗਾਇਆ ਜਾਗਰੂਕਤਾ ਕੈਂਪ

ਸੁਲਤਾਨਪੁਰ ਲੋਧੀ, 9 ਦਸੰਬਰ (ਕੌੜਾ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਅੱਜ ਸਥਾਨਕ ਬੀ ਡੀ ਪੀ ਓ ਦਫ਼ਤਰ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਔਰਤਾਂ ਨੂੰ ਮੁਫ਼ਤ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰਾਂ ’ਤੇ ਖੜੇ ਹੋਣ ਲਈ ਪ੍ਰੇਰਿਆ ਗਿਆ। ਇਸ ਦੌਰਾਨ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਇਸ ਪ੍ਰਾਜੈਕਟ ਤਹਿਤ ਔਰਤਾਂ ਨੂੰ ਕਰਵਾਏ ਜਾ ਰਹੇ ਵੱਖ-ਵੱਖ ਮੁਫ਼ਤ ਕੋਰਸਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਇਨਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਗਈ। ਉਨਾਂ ਕਿਹਾ ਕਿ ਔਰਤਾਂ ਕਿਸੇ ਅੱਗੇ ਹੱਥ ਅੱਡਣ ਦੀ ਥਾਂ ਆਪਣੇ ਖ਼ੁਦ ਦੇ ਕਾਰੋਬਾਰ ਸ਼ੁਰੂ ਕਰਕੇ ਵਧੀਆ ਢੰਗ ਨਾਲ ਜੀਵਨ ਨਿਰਬਾਹ ਕਰ ਸਕਦੀਆਂ ਹਨ। ਉਨਾਂ ਕਿਹਾ ਕਿ ਸਾਨੂੰ ਵਿਹਲੇ ਨਹੀਂ ਰਹਿਣਾ ਚਾਹੀਦਾ, ਬਲਕਿ ਕੋਈ ਨਾ ਕੋਈ ਕਿੱਤਾ ਸਿੱਖ ਕੇ ਪੈਸੇ ਕਮਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਰਾਜੇਸ਼ ਬਾਹਰੀ, ਸ੍ਰੀ ਪ੍ਰਾਨਸ਼ੂਲ ਸ਼ਰਮਾ, ਸ੍ਰੀ ਰਾਜਬੀਰ, ਮਿਸ ਦੀਪਿਕਾ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਬੀ ਡੀ ਪੀ ਓ ਦਫ਼ਤਰ ਦਾ ਸਟਾਫ ਹਾਜ਼ਰ ਸੀ।

Total Views: 104 ,
Real Estate