CAA: ਲਖਨਊ ‘ਚ ਸਾੜ-ਫੂਕ

ਨਾਗਰਿਕਤਾ (ਸੋਧ) ਕਾਨੂੰਨ ਨੂੰ ਲੈ ਕੇ ਹੋ ਰਹੇ ਰੋਸ ਪ੍ਰਦਰਸ਼ਨ ਦੌਰਾਨ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਪ੍ਰਦਰਸ਼ਨਕਾਰੀਆਂ ਨੇ ਕਈ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇੱਕ ਪੁਲਿਸ ਚੌਕੀ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਅੱਗ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਇੱਥੇ ਪੁਲਿਸ ‘ਤੇ ਪੱਥਰਬਾਜ਼ੀ ਕੀਤੀ ਅਤੇ ਜੰਮ ਕੇ ਨਾਹਰੇਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੂੰ ਹੰਝੂ ਗੈਸ ਦੇ ਗੋਲੇ ਵੀ ਛੱਡਣੇ ਪਏ। ਖ਼ਬਰਾਂ ਅਨੁਸਾਰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਕੁੱਝ ਇਲਾਕਿਆਂ ‘ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਨੇ ਵੀਰਵਾਰ ਨੂੰ ਹਿੰਸਕ ਰੂਪ ਲੈ ਲਿਆ। ਪ੍ਰਦਰਸ਼ਨਕਾਰੀਆਂ ਨੇ ਕਈ ਇਲਾਕਿਆਂ ‘ਚ ਅੱਗ ਲਗਾ ਦਿੱਤੀ। ਹਸਨਗੰਜ ਇਲਾਕੇ ‘ਚ ਕਈ ਗੱਡੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇੱਕ ਪੁਲਿਸ ਚੌਕੀ ਨੂੰ ਵੀ ਸਾੜਨ ਦੀ ਖਬਰ ਹੈ।

Total Views: 210 ,
Real Estate