ਪਾਕਿਸਤਾਨ ਦੇ ਸਾਬਕਾ ਫ਼ੌਜੀ ਤਾਨਾਸ਼ਾਹ ਰਹੇ ਪਰਵੇਜ਼ ਮੁਸ਼ੱਰਫ਼ ਨੂੰ ਸੰਵਿਧਾਨ ਦੀ ਉਲੰਘਣਾ ਕਰਦਿਆਂ ਐਮਰਜੈਂਸੀ ਲਾਗੂ ਕਰਨ ਦੇ ਦੋਸ਼ ਚ ਮੌਤ ਦੀ ਸਜ਼ਾ ਸੁਣਾਉਣ ਵਾਲੀ ਵਿਸ਼ੇਸ਼ ਅਦਾਲਤ ਦੇ ਬੈਂਚ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਖਿਲਾਫ ਪਾਕਿਸਤਾਨ ਸਰਕਾਰ ਨੇ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ ਤੇ ਅਟਾਰਨੀ ਜਨਰਲ ਨੇ ਕਿਹਾ ਹੈ ਕਿ ਜੱਜ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ।ਪਾਕਿਸਤਾਨ ਸਰਕਾਰ ਨੇ ਜੱਜ ਸੇਠ ਖਿਲਾਫ ਸੁਪਰੀਮ ਜੁਡੀਸ਼ੀਅਲ ਕੌਂਸਲ ਵਿੱਚ ਇੱਕ ਹਵਾਲਾ ਦਾਇਰ ਕਰਨ ਦਾ ਫੈਸਲਾ ਕੀਤਾ ਹੈ। ਖ਼ਬਰਾਂ ਅਨੁਸਾਰ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਧਾਨਗੀ ਹੇਠ ਮੀਡੀਆ ਰਣਨੀਤੀ ਕਮੇਟੀ ਦੀ ਇਕ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਅਦਾਲਤ ਦੇ ਜੱਜ ਅਤੇ ਪੇਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਦੇ ਖਿਲਾਫ ਸੁਪਰੀਮ ਜੁਡੀਸ਼ੀਅਲ ਕੌਂਸਲ ਚ ਇਕ ਹਵਾਲਾ ਦਾਇਰ ਕਰਨ ਦਾ ਫੈਸਲਾ ਕੀਤਾ ਗਿਆ। ਕਾਨੂੰਨੀ ਟੀਮ ਨੇ ਸਰਕਾਰ ਨੂੰ ਦੱਸਿਆ ਕਿ ‘ਇਹ ਫੈਸਲਾ ਗੈਰਕਾਨੂੰਨੀ ਹੈ, ਸ਼ਰੀਆ ਅਤੇ ਮਨੁੱਖਤਾ ਦੇ ਵਿਰੁੱਧ ਹੈ। ਲਾਸ਼ ਨੂੰ ਚੁਰਾਹੇ ‘ਤੇ ਲਟਕਾਉਣ ਦਾ ਮਾਮਲਾ ਕਾਨੂੰਨ ਦੀ ਉਲੰਘਣਾ ਹੈ।
ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾਉਣ ਵਾਲੇ ਜੱਜ ਤੇ ਪਾਕਿ ਸਰਕਾਰ ਦੀ ਕਾਰਵਾਈ !
Total Views: 289 ,
Real Estate


















