ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ : ਕਪੂਰਥਲਾ ਦੇ ਸਰਵਪੱਖੀ ਵਿਕਾਸ ਦਾ ਦਿੱਤਾ ਸੱਦਾ

ਕਪੂਰਥਲਾ, ਸੁਲਤਾਨਪੁਰ ਲੋਧੀ 27 ਦਸੰਬਰ (ਕੌੜਾ)- ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਜ਼ਿਲੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨਾਲ ਜਾਣ-ਪਛਾਣ ਕਰਨ ਤੋਂ ਇਲਾਵਾ ਉਨਾਂ ਕੋਲੋਂ ਜ਼ਿਲੇ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ ਕਿਹਾ ਕਿ ਜਿਸ ਤਰਾਂ ਸਮੂਹ ਵਿਭਾਗਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਬਿਹਤਰੀਨ ਅਤੇ ਸ਼ਾਨਦਾਰ ਸੇਵਾਵਾਂ ਦਿੱਤੀਆਂ ਗਈਆਂ ਹਨ, ਉਸ ਲਈ ਉਹ ਸ਼ਲਾਘਾ ਦੇ ਪਾਤਰ ਹਨ। ਉਨਾਂ ਕਿਹਾ ਕਿ ਇਸੇ ਤਰਾਂ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਅਤੇ ਮਿਹਨਤ ਨਾਲ ਜ਼ਿਲੇ ਦੇ ਸਰਵਪੱਖੀ ਵਿਕਾਸ ਲਈ ਮਿਲ ਕੇ ਵਧੀਆ ਕੰਮ ਕਰਨ।
ਸ੍ਰੀਮਤੀ ਦੀਪਤੀ ਉੱਪਲ ਨੇ ਅਧਿਕਾਰਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਨੂੰ ਕੰਮਕਾਜ਼ ਵਿਚ ਕੋਈ ਦਿੱਕਤ ਪੇਸ਼ ਆਉਂਦੀ ਹੈ, ਤਾਂ ਫੌਰਨ ਉਨਾਂ ਦੇ ਧਿਆਨ ਵਿਚ ਲਿਆਂਦੀ ਜਾਵੇ। ਉਨਾਂ ਪਬਲਿਕ ਡੀਿਗ ਵਾਲੇ ਵਿਭਾਗਾਂ ਨੂੰ ਖਾਸ ਤੌਰ ’ਤੇ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਅਤੇ ਹੱਲ ਕੀਤਾ ਜਾਵੇ। ਉਨਾਂ ਸਿੱਖਿਆ, ਸਿਹਤ, ਪੇਂਡੂ ਵਿਕਾਸ ਅਤੇ ਫੂਡ ਸੇਫਟੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨਾਂ ਦਾ ਕੰਮ ਬੇਹੱਦ ਜਿੰਮੇਵਾਰੀ ਵਾਲਾ ਹੈ, ਇਸ ਲਈ ਕੋਈ ਵੀ ਅਣਗਹਿਲੀ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਵੱਖਰੇ ਤੌਰ ’ਤੇ ਲਗਾਤਾਰ ਮੁਲਾਂਕਣ ਕੀਤਾ ਜਾਵੇਗਾ।
ਇਸ ਮੌਕੇ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੀਤੇ ਗਏ ਅਤੇ ਕੀਤੇ ਜਾ ਰਹੇ ਕਾਰਜਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ। ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਪਾਲ ਆਂਗਰਾ, ਐਸ। ਪੀ ਸ। ਮਨਦੀਪ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ। ਸ਼ਿਖਾ ਭਗਤ, ਐਸ। ਡੀ। ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ। ਡੀ। ਐਮ ਫਗਵਾੜਾ ਸ। ਗੁਰਵਿੰਦਰ ਸਿੰਘ ਜੌਹਲ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਡੀ। ਡੀ। ਪੀ। ਓ ਸ। ਹਰਜਿੰਦਰ ਸਿੰਘ ਸੰਧੂ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਕੁੰਡਲ, ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ, ਸ੍ਰੀਮਤੀ ਮਨਜੀਤ ਕੌਰ ਤੇ ਸ੍ਰੀ ਨਵਦੀਪ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

Total Views: 94 ,
Real Estate