ਬੰਗਲਾਦੇਸ਼ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਭਾਰਤੀ ਸਰਹੱਦ ਨਾਲ ਲਗਦੇ ਖੇਤਰਾਂ ਵਿਚ ਮੋਬਾਈਲ ਨੈੱਟਵਰਕ ਬੰਦ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਕਦਮ ਨਾਲ ਖੇਤਰ ਵਿਚ ਲਗਭਗ 1 ਕਰੋੜ ਲੋਕ ਪ੍ਰਭਾਵਿਤ ਹੋਣਗੇ। ਅਧਿਕਾਰੀਆਂ ਦੇ ਬਿਆਨ ਅਨੁਸਾਰ,”ਵਰਤਮਾਨ ਹਾਲਤਾਂ ਵਿਚ ਦੇਸ਼ ਦੀ ਸੁਰੱਖਿਆ ਦੇ ਖਾਤਰ ਨੋਟਿਸ ਜਾਰੀ ਹੋਣ ਤੱਕ ਭਾਰਤ ਦੇ ਨਾਲ ਪੂਰੀ ਸੀਮਾ ਦੇ ਨਾਲ ਇਕ ਕਿਲੋਮੀਟਰ ਤੱਕ ਮੋਬਾਈਲ ਨੈੱਟਵਰਕ ਕਵਰੇਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।” ਖ਼ਬਰਾਂ ਅਨੁਸਾਰ ਇਹ ਫੈਸਲਾ ਇਸ ਚਿੰਤਾ ਨਾਲ ਲਿਆ ਗਿਆ ਕਿ ਭਾਰਤ ਵਿਚ ਇਕ ਨਵਾਂ ਨਾਗਰਿਕਤਾ ਕਾਨੂੰਨ ਲਾਗੂ ਹੋਣ ਦੇ ਬਾਅਦ ਭਾਰਤੀ ਮੁਸਲਮਾਨ ਬੰਗਲਾਦੇਸ਼ ਵਿਚ ਦਾਖਲ ਹੋ ਸਕਦੇ ਹਨ। ਆਲੋਚਕਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਮੁਸਲਿਮ ਵਿਰੋਧੀ ਹੈ।
Total Views: 243 ,
Real Estate



















