ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਹੋਏ ਹਮਲੇ ਦਾ ਜਾਇਜਾ ਲੈਣ ਪਾਕਿਸਤਾਨ ਜਾਵੇਗਾ ਵਫ਼ਦ

ਲੰਘੇ ਸ਼ੁੱਕਰਵਾਰ ਨੂੰ ਭੀੜ ਨੇ ਹਮਲਾ ਕਰ ਸ਼੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਪੱਥਰ ਸੁੱਟੇ ਸਨ। ਜਿਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ਤੇ ਆਮ ਦੇਖਣ ਨੂੰ ਮਿਲ ਰਹੇ ਹਨ। ਜਿਸ ਤੋਂ ਮਗਰੋਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭੀੜ ਦੇ ਕੀਤੇ ਗਏ ਹਮਲੇ ਦੀ ਸਥਿਤੀ ਅਤੇ ਉਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਆਪਣਾ ਚਾਰ ਮੈਂਬਰੀ ਵਫ਼ਦ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਭੇਜੇਗੀ। ਸ਼ੁੱਕਰਵਾਰ ਨੂੰ ਨਨਕਾਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਭੀੜ-ਹਮਲੇ ਦੀ ਸਖਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਦੂਜੇ ਪਾਸੇ ਰਾਜਧਾਨੀ ਨਵੀਂ ਦਿੱਲੀ ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜਿਹੜੇ ਲੋਕ ਦੇਸ਼ ਭਰ ਵਿੱਚ ਸੋਧੇ ਹੋਏ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਗੁਆਂਢੀ ਦੇਸ਼ ਵਿੱਚ ਘੱਟ ਗਿਣਤੀਆਂ ‘ਤੇ ਹੋਏ ਅੱਤਿਆਚਾਰਾਂ ਬਾਰੇ ਹੋਰ ਸਬੂਤ ਦੀ ਲੋੜ ਹੈ ਕੀ?

Total Views: 437 ,
Real Estate