ਗੁਪਤਾ ਡੀਜੀਪੀ ਬਣੇ ਰਹਿਣਗੇ, ਮਮਾਲੇ ਨੂੰ ਸੁਲਝਾ ਲਿਆ ਜਾਵੇਗਾ- ਕੈਪਟਨ

ਕੈਟ ਵੱਲੋਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੇ ਫੈਸਲੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੇ ਹਵਾਲੇ ਤੋਂ ਕਿਹਾ ਕਿ ਦਿਨਕਰ ਗੁਪਤਾ ਪੰਜਾਬ ਦੇ ਡੀਜੀਪੀ ਬਣੇ ਰਹਿਣਗੇ। ਮੁੱਖ ਮੰਤਰੀ ਵੱਲੋਂ ਕੈਟ, ਯੂਪੀਐਸਸੀ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰ ਦੇ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।ਅੱਜ ਸਵੇਰੇ ਕੈਟ ਨੇ ਵੱਡਾ ਝਟਕਾ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰਨ ਦੀ ਅਪੀਲ ਨੂੰ ਮਨਜੂਰੀ ਦੇ ਦਿੱਤੀ ਹੈ। ਪੰਜਾਬ ਦੇ ਡੀਜੀਪੀ ਅਹੁਦੇ ‘ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ।

Total Views: 316 ,
Real Estate