ਵਿਧਾਇਕ ਚੀਮਾ ਵੱਲੋਂ ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜਰ ਨਾਲ ਮੁਲਾਕਾਤ

ਸੁਲਤਾਨਪੁਰ ਲੋਧੀ (ਕਪੂਰਥਲਾ), 23 ਜਨਵਰੀ (ਕੌੜਾ)- ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਵੱਲੋਂ ਅੱਜ ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜਰ ਸ੍ਰੀ ਰਵਿੰਦਰ ਗੁਪਤਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨਾਂ ਜਿਥੇ ਫੈਕਟਰੀ ਦੀ ਮੌਜੂਦਾ ਸਮੇਂ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਉਨਾਂ ਵੱਲੋਂ ਹਲਕੇ ਦੇ ਲੋਕਾਂ ਅਤੇ ਖਾਸ ਕਰਕੇ ਨੌਜਵਾਨ ਵਰਗ ਲਈ ਫੈਕਟਰੀ ਨਾਲ ਸਬੰਧਤ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਫੈਕਟਰੀ ਪ੍ਰਸ਼ਾਸਨ ਨਾਲ ਚਰਚਾ ਕੀਤੀ ਗਈ। ਸ. ਚੀਮਾ ਨੇ ਕਿਹਾ ਕਿ ਇਸ ਸਬੰਧੀ ਇਕ ਵਿਸ਼ੇਸ਼ ਯੋਜਨਾ ਉਲੀਕਣੀ ਚਾਹੀਦੀ ਹੈ, ਤਾਂ ਜੋ ਇਲਾਕੇ ਦੀ ਨੌਜਵਾਨੀ ਨੂੰ ਰੋਜ਼ਗਾਰ ਦੇ ਕੇ ਉਸਾਰੂ ਪਾਸੇ ਵੱਲ ਲਗਾਇਆ ਜਾ ਸਕੇ। ਸ੍ਰੀ ਗੁਪਤਾ ਨੇ ਸ. ਚੀਮਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਸਬੰਧੀ ਵੱਧ ਤੋਂ ਵੱਧ ਯਤਨ ਕਰਨਗੇ। ਇਸ ਮੌਕੇ ਸ੍ਰੀ ਗੁਪਤਾ ਨੇ ਉਨਾਂ ਨੂੰ ਰੇਲ ਕੋਚ ਫੈਕਟਰੀ ਦਾ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ।

Total Views: 40 ,
Real Estate