ਵਾਤਾਵਰਨ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਸੀਚੇਵਾਲ ਗਏ

ਕਪੂਰਥਲਾ, 4 ਫਰਵਰੀ, ( ਕੌੜਾ ) ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਵਾਤਾਵਰਨ ਨੂੰ ਬਚਾਉਣ ਸਬੰਧੀ ਇੱਕ ਸੈਮੀਨਾਰ ਕਰਵਾਇਆ ਗਿਆ । ਇਸ ਦੌਰਾਨ ਬੱਚਿਆਂ ਨੂੰ ਵਾਤਾਵਰਣ ਸਬੰਧੀ ਜਾਗਰੂਕ ਕਰਨ ਲਈ ਭਾਸ਼ਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਪੀ। ਪੀ। ਟੀ। ਰਾਹੀਂ ਵੀ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ । ਇਸ ਮੌਕੇ ਬੋਲਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸ ਜੀ ਪੀ ਸੀ, ਇੰਜ। ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਅਤੇ ਡਾਇਰੈਕਟਰ ਇੰਜ। ਹਰਨਿਆਮਤ ਕੌਰ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ । ਇਸੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਮਿਲਵਾਇਆ ਗਿਆ, ਜਿੱਥੇ ਸੰਤ ਸੀਚੇਵਾਲ ਵਿਦਿਆਰਥੀਆਂ ਨੂੰ ਵਾਤਾਵਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ, ਉਨ੍ਹਾਂ ਕਿਹਾ ਕਿ ਆਪਣੇ ਜੀਵਨ ਵਿੱਚ ਹਰੇਕ ਬੱਚੇ ਨੂੰ ਇੱਕ ਪੌਦਾ ਜ਼ਰੂਰ ਲਗਾ ਕੇ ਉਸ ਦੀ ਦੇਖਭਾਲ ਕਰਨੀ ਚਾਹੀਦੀ ਹੈ । ਇਸ ਮੌਕੇ ਉਪ ਪਿ੍ੰਸੀਪਲ ਰੇਨੂੰ ਅਰੋੜਾ, ਕਰਨਜੀਤ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਮਨ ਸ਼ਰਮਾ ਆਦਿ ਸਟਾਫ਼ ਮੈਂਬਰ ਹਾਜ਼ਰ ਸਨ ।

Total Views: 166 ,
Real Estate