ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਤੋਂ ਪਹਿਲਾਂ ਦੀ ਸ਼ੁੱਕਰਵਾਰ ਰਾਤ ਰੋਹਿਣੀ ਈਸਟ ਮੈਟਰੋ ਰੇਲਵੇ ਸਟੇਸ਼ਨ ਕੋਲ ਇੱਕ ਲੇਡੀ ਪੁਲਿਸ ਸਬ–ਇੰਸਪੈਕਟਰ ਪ੍ਰੀਤੀ ਅਹਿਲਾਵਤ(25) ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਭਾਰਤ ਦੀ ਰਾਜਧਾਨੀ ਦਿੱਲੀ ’ਚ ਇੱਕ ਪੁਲਿਸ ਅਧਿਕਾਰੀ ਦੀ ਸਰੇਆਮ ਗੋਲੀਆਂ ਮਾਰ ਕੇ ਹੱਤਿਆ ਨੇ ਸੁਰੱਖਿਆ ਇੰਤਜ਼ਾਮਾਂ ਉੱਤੇ ਸੁਆਲ ਖੜ੍ਹੇ ਕਰ ਦਿੱਤੇ ਹਨ। ਹਮਲਾਵਰ ਇਸ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਿਆ। ਕਤਲ ਦਾ ਕਾਰਨ ਵੀ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਆਲੇ–ਦੁਆਲੇ ਦੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਫ਼ੁਟੇਜ ਖੰਗਾਲ਼ ਕੇ ਮੁਲਜ਼ਮ ਹਮਲਾਵਰ ਦੀ ਸ਼ਨਾਖ਼ਤ ਕਰਨ ਵਿੱਚ ਜੁਟ ਗਈ ਹੈ।
Delhi: A Sub-Inspector of Delhi Police – Preeti, posted in Patparganj Industrial Area Police Station, was found dead with multiple bullet injuries in Rohini area, earlier tonight. Forensic team and Police are present at the spot. pic.twitter.com/1tRejhCpjV
— ANI (@ANI) February 7, 2020