ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਫ਼ਿਰੋਜ਼ਪੁਰ ‘ਚ ਸਰਕਾਰੀ ਪ੍ਰੋਗਰਾਮ ‘ਚ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਅਫ਼ਸਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਸਬੰਧੀ ਖੁਲਾਸੇ ਕੀਤੇ ਜਾਣ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।ਜ਼ੀਰਾ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿੱਚ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਕੇ ਉੱਥੋਂ ਚਲੇ ਗਏ ਸੀ।
ਜਨਤਕ ਬਿਆਨਬਾਜ਼ੀ ਕਰਨ ਤੇ ਕੁਲਬੀਰ ਸਿੰਘ ਜੀਰਾ ਨੂੰ ਪਾਰਟੀ ਨੇ ਨੋਟਿਸ ਜਾਰੀ ਕਰਕੇ ਉਨ੍ਹਾਂ ਦਾ ਪੱਖ ਪੁੱਛਿਆ ਹੈ। ਪਾਰਟੀ ਨੇ ਕੁਲਬੀਰ ਸਿੰਘ ਜੀਰਾ ਨੂੰ ਇਸ ਨੋਟਿਸ ਦਾ ਜਵਾਬ ਦੇਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।
Total Views: 290 ,
Real Estate