ਦੋ ਵਾਰ ਦੇ ਕਾਂਗਰਸੀ ਵਿਧਾਇਕ ਤੇ ਲੋਕ ਸਭਾ ਉਮੀਦਵਾਰ ਰਹਿ ਚੁੱਕੇ ਜੋਗਿੰਦਰ ਸਿੰਘ ਪੰਜਗਰਾਈਂ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ(ਬਾਦਲਫ) ਵਿੱਚ ਸ਼ਾਮਲ ਹੋ ਗਏ ਹਨ। ਪੰਜਗਰਾਈਂ ਨੂੰ ਸੁਖਬੀਰ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਪੰਜਗਰਾਈਂ ਫ਼ਰੀਦਕੋਟ ਤੇ ਜੈਤੋ ਤੋਂ ਕਾਂਗਰਸ ਦੀ ਟਿਕਟ ‘ਤੇ ਹੀ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੂੰ 2014 ਦੀ ਲੋਕ ਸਭਾ ਚੋਣ ਵੀ ਲੜੀ ਸੀ।ਪੰਜਗਰਾਈਂ ਨੇ ਦੋਸ਼ ਲਾਇਆ ਹੈ ਕਿ ਪਾਰਟੀ ਵਿੱਚ ਜੋ ਵੀ ਕੰਮ ਹੋ ਰਹੇ ਹਨ, ਉਹ ਸੁਨੀਲ ਜਾਖੜ, ਮਨਪ੍ਰੀਤ ਬਾਦਲ ਤੇ ਨਵਜੋਤ ਸਿੱਧੂ ਦੇ ਇਸ਼ਾਰੇ ‘ਤੇ ਹੋ ਰਹੇ ਹਨ, ਹੋਰ ਕਿਸੇ ਦੀ ਵੀ ਪੁੱਛ ਪ੍ਰਤੀਤ ਨਹੀਂ।
Total Views: 417 ,
Real Estate



















