ਪੰਜਾਬ -ਜਲੰਧਰ ‘ਚ 6 ਅਤੇ ਮੋਹਾਲੀ ‘ਚ 4 ਨਵੇਂ ਮਰੀਜ਼ ਆਉਣ ਨਾਲ ਕਰੋਨਾ ਮਰੀਜ਼ਾਂ ਦੀ ਗਿਣਤੀ 244 ਹੋਈ

ਹੁਣ ਤੱਕ 16 ਮੌਤਾਂ, 37 ਮਰੀਜ਼ ਠੀਕ ਵੀ ਹੋਏ

ਚੰਡੀਗੜ, 19 ਅਪ੍ਰੈਲ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਦੇ 10 ਨਵੇਂ ਮਾਮਲੇ ਆਉਣ ਨਾਲ ਕੋਰੋਨਾ ਪਾਜੇਟਿਵ ਮਰੀਜ਼ਾਂ ਦੀ ਗਿਣਤੀ 244 ਹੋ ਗਈ ਹੈ, ਜਦਕਿ ਹੁਣ ਤੱਕ ਪੰਜਾਬ ਵਿੱਚ ਕੋਰੋਨਾ 16 ਮੌਤਾਂ ਹੋ ਚੁੱਕੀਆਂ ਹਨ। ਅੱਜ ਆਏ ਨਵੇਂ ਮਰੀਜ਼ਾਂ ਵਿੱਚ ਅੱਜ ਜਲੰਧਰ ਤੋਂ 6 ਮਰੀਜ਼ਾਂ ਅਤੇ ਐਸ.ਏ.ਐਸ ਨਗਰ ਮੋਹਾਲੀ ਤੋਂ 4 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜਿਟਿਵ ਆਈ ਹੈ। ਪੰਜਾਬ ਵਿੱਚ ਹੁਣ ਤੱਕ 6607 ਕੋਰੋਨਾ ਦੇ ਸ਼ੱਕੀ ਮਰੀਜਾਂ ਦੀ ਜਾਂਚ ਕੀਤੀ ਗਈ ਹੈ, ਜਿਹਨਾਂ ਵਿਚੋਂ 5949 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 414 ਮਰੀਜਾਂ ਦੀ ਰਿਪੋਰਟ ਅਜੇ ਆਉਣੀ ਹੈ। ਹੁਣ ਤੱਕ ਆਏ ਮਾਮਲਿਆਂ ਵਿੱਚੋਂ ਇਸ ਵੇਲੇ 191 ਕਰੋਨਾ ਦੇ ਐਕਟਿਵ ਮਰੀਜ਼ ਸਾਹਮਣੇ ਆਏ ਹਨ, ਜਿਹਨਾਂ ਵਿਚੋਂ 1 ਮਰੀਜ਼ ਆਕਸੀਜਨ ‘ਤੇ ਹੈ। ਜਦਕਿ ਹੁਣ ਤੱਕ ਪੰਜਾਬ ਵਿੱਚ 16 ਮੌਤਾਂ ਹੋ ਰਹੀਆਂ ਹਨ। ਸਰਕਾਰੀ ਤੌਰ ‘ਤੇ ਪ੍ਰਾਪਤ ਹੋਏ ਤਾਜ਼ਾ ਅੰਕੜਿਆਂ ਮੁਤਾਬਿਕ ਪੰਜਾਬ ਦੇ ਜ਼ਿਲ•ੇਵਾਰ ਹੁਣ ਤੱਕ ਦੀ ਸਥਿਤੀ ਇਸ ਤਰਾਂ ਹੈ। ਸਭ ਤੋਂ ਵੱਧ ਮੋਹਾਲੀ ਵਿੱਚ 61 ਕੇਸ ਪਾਜਿਟਿਵ ਪਾਏ ਗਏ, ਜਦਕਿ 2 ਵਿਅਕਤੀ ਦੀ ਮੌਤ ਹੋਈ ਹੈ ਅਤੇ 6 ਮਰੀਜ਼ ਠੀਕ ਵੀ ਹੋਏ ਹਨ। ਦੂਸਰੇ ਨੰਬਰ ‘ਤੇ ਜਲੰਧਰ ਵਿੱਚ 47 ਕੇਸ ਪਾਜੇਟਿਵ ਪਾਏ ਗਏ ਹਨ, 4 ਕੇਸ ਠੀਕ ਹੋ ਚੁੱਕੇ ਹਨ ਅਤੇ 2 ਮਰੀਜਾਂ ਦੀ ਮੌਤ ਹੋਈ ਹੈ। ਜਿਲ•ਾ ਨਵਾਂ ਸਹਿਰ ਵਿੱਚ 19 ਕੇਸ ਪਾਜਿਟਿਵ ਪਾਏ ਗਏ ਅਤੇ 16 ਮਰੀਜ਼ ਠੀਕ ਵੀ ਹੋਏ ਹਨ, ਜਦਕਿ 1 ਵਿਅਕਤੀ ਦੀ ਕਰੋਨਾ ਨਾਲ ਮੌਤ ਹੋਈ ਹੈ। ਪਠਾਨਕੋਟ ਵਿੱਚ 24 ਕੇਸ ਪਾਜੇਟਿਵ ਪਾਏ ਹਨ ਅਤੇ 1 ਮੌਤ ਹੋ ਚੁੱਕੀ ਹੈ। ਮੋਗਾ ਵਿੱਚ 4 ਕੇਸ ਪਾਜੇਟਿਵ ਪਾਏ ਹਨ। ਮਾਨਸਾ ਜਿਲੇ ਵਿੱਚ 11 ਮਰੀਜਾਂ ਦੀ ਰਿਪੋਰਟ ਕਰੋਨਾ ਪਾਜੇਟਿਵ ਆਈ  ਹੈ । ਅੰਮ੍ਰਿਤਸਰ ਵਿੱਚ 11 ਕੇਸ ਪਾਜਿਟਿਵ ਪਾਏ ਗਏ ਹਨ, ਜਦਕਿ 2 ਵਿਅਕਤੀ ਦੀ ਮੌਤ ਹੋਈ ਹੈ। ਲੁਧਿਆਣਾ ਵਿੱਚ 15 ਕੇਸ ਪਾਜਿਟਿਵ ਪਾਏ ਹਨ, ਜਦਕਿ 4 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 1 ਮਰੀਜ ਠੀਕ ਹੋਇਆ ਹੈ। ਹੁਸਿਆਰਪੁਰ ਵਿੱਚ 7 ਕੇਸ ਪਾਜਿਟਿਵ ਪਾਏ ਗਏ, ਜਦਕਿ 1 ਵਿਅਕਤੀ ਦੀ ਮੌਤ ਹੋਈ ਹੈ, ਜਦਕਿ 3 ਮਰੀਜ ਠੀਕ ਵੀ ਹੋਇਆ ਹੈ। ਰੋਪੜ ਵਿੱਚ 3 ਕੇਸ ਪਾਜੇਟਿਵ ਪਾਏ ਗਏ ਹਨ ਅਤੇ 1 ਮਰੀਜ ਦੀ ਮੌਤ ਹੋ ਚੁੱਕੀ ਹੈ। ਮੋਗਾ ਜਿਲੇ ਵਿੱਚ 4 ਕੇਸ ਪਾਜੇਟਿਵ ਆਏ ਹਨ। ਫਤਿਹਗੜ ਸਾਹਿਬ ਵਿਚ 2 ਕੇਸ ਪਾਜੇਟਿਵ ਆਏ ਹਨ। ਪਟਿਆਲਾ ਵਿੱਚ 11 ਕੇਸ ਪਾਜਿਟਿਵ ਪਾਇਆ ਗਿਆ ਹੈ, ਜਦਕਿ 1 ਮਰੀਜ ਠੀਕ ਵੀ ਹੋਇਆ ਹੈ। ਫਰੀਦਕੋਟ ਵਿੱਚ 3 ਕੇਸ ਪਾਜੇਟਿਵ ਪਾਇਆ ਗਿਆ, ਬਰਨਾਲਾ ਵਿੱਚ ਵੀ 2 ਕੇਸ ਪਾਜੇਟਿਵ ਆਏ ਹਨ ਅਤੇ 1 ਮੌਤ ਹੋ ਚੁੱਕੀ ਹੈ। ਸੰਗਰੂਰ ਜਿਲੇ ਵਿੱਚ 3 ਕੇਸ ਪਾਜੇਟਿਵ ਆਏ ਹਨ। ਕਪੂਰਥਲਾ ‘ਚ 2 ਅਤੇ ਮੁਕਤਸਰ ਵਿੱਚ ਇੱਕ ਮਰੀਜ ਕਰੋਨਾ ਪਾਜੇਟਿਵ ਪਾਇਆ ਗਿਆ। ਗੁਰਦਾਸਪੁਰ ਵਿੱਚ 2 ਕੇਸ ਪਾਜੇਟਿਵ ਆਏ ਹਨ ਜਦਕਿ 1 ਮਰੀਜ ਦੀ ਮੌਤ ਹੋ ਚੁੱਕੀ ਹੈ। ਫਿਰੋਜਪੁਰ ਵਿੱਚ ਵੀ 1 ਮਰੀਜ਼ ਦੀ ਰਿਪੋਰਟ ਪਾਜੇਟਿਵ ਆਈ ਹੈ। ਸੋ ਹੁਣ ਤੱਕ ਪ੍ਰਾਪਤ ਹੋਏ ਤਾਜ਼ਾ ਅੰਕੜਿਆਂ ਮੁਤਾਬਿਕ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਕੁੱਲ 244 ਮਰੀਜਾਂ ਦੀ ਰਿਪਰੋਟ ਪਾਜੇਇਟ ਆਈ ਹੈ, ਪੰਜਾਬ ਵਿੱਚ ਹੁਣ ਤੱਕ ਕਰੋਨਾ ਵਾਇਰਸ ਨਾਲ 16 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੋਨਾ ਦੇ 37 ਮਰੀਜ ਠੀਕ ਵੀ ਹੋ ਚੁੱਕੇ ਹਨ।

Total Views: 270 ,
Real Estate