ਹਰਿਆਣਾ ਸਰਕਾਰ ਨੂੰ ਮਿਲੀ ਰਾਹਤ, ਡੇਰਾ ਮੁਖੀ ਨੂੰ ਜੇਲ੍ਹ ਵਿੱਚ ਸੁਣਾਈ ਜਾਵੇਗੀ ਸਜ਼ਾ

ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਕੱਲ੍ਹ 17 ਜਨਵਰੀ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ ਸਰਕਾਰ ਵਲੋਂ ਸੀ ਬੀ ਆਈ ਅਦਾਲਤ ‘ਚ ਲਗਾਈ ਅਰਜ਼ੀ ਤੇ ਫੈਸਲਾ ਸੁਣਾਇਆ ਕਿ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇ। ਜ਼ਿਕਰਯੋਗ ਹੈ ਕਿ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ‘ਚ ਹਰਿਆਣਾ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਕੱਲ੍ਹ ਨੂੰ ਗੁਰਮੀਤ ਰਾਮ ਰਹੀਮ ਸਮੇਤ 3 ਹੋਰ ਦੋਸ਼ੀਆਂ ਨੂੰ ਸਜ਼ਾ ਸੁਣਾਈ ਜਾਣੀ ਹੈ।

Total Views: 185 ,
Real Estate