ਮੈਡੀਕਲ ਟੀਮ ਵੱਲੋਂ ਸੋਢੀ ਨਗਰ, ਤਖਤੂਵਾਲਾ ਤੇ ਲੋਹਗੜ੍ਹ ਵਿਖੇ ਕੋਆਰਨਟਾਈਨ ਕੀਤੇ ਗਏ ਵਿਅਕਤੀਆਂ ਦੀ ਪਿੰਡ ਲੋਹਗੜ੍ਹ ਵਿਖੇ ਕੀਤੀ ਗਈ ਟੈਸਟਿੰਗ

ਕੋਆਰਨਟਾਈਨ ਕੀਤੇ ਗਏ ਵਿਅਕਤੀਆਂ ਦੀ ਸਿਹਤ ਦਾ ਧਿਆਨ ਰੱਖਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ : ਨਾਇਬ ਤਹਿਸੀਲਦਾਰ ਯਾਦਵਿੰਦਰ ਸਿੰਘ
ਫ਼ਿਰੋਜ਼ਪੁਰ, 6 ਮਈ (ਬਲਬੀਰ ਸਿੰਘ ਜੋਸਨ) : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਦੀ ਅਗਵਾਈ ਹੇਠ ਪਿੰਡ ਲੋਹਗੜ੍ਹ ਵਿਖੇ ਪੰਜਾਬ ਦੇ ਬਾਹਰੀ ਸੂਬਿਆਂ ਤੋਂ ਆਏ ਵਿਅਕਤੀਆਂ ਦੇ ਕੋਰੋਨਾ ਟੈਸਟ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਮੌਕੇ ਐੱਸ.ਐੱਮ.ਓ ਫ਼ਿਰੋਜ਼ਸ਼ਾਹ ਵਨੀਤਾ ਭੁੱਲਰ ਦੀ ਰਹਿਨੁਮਾਈ ਹੇਠ ਮੈਡੀਕਲ ਟੀਮ ਵੱਲੋਂ ਸੋਢੀ ਨਗਰ, ਤਖਤੂਵਾਲਾ ਅਤੇ ਲੋਹਗੜ੍ਹ ਵਿਖੇ ਕੋਆਰਨਟਾਈਨ ਕੀਤੇ ਗਏ ਵਿਅਕਤੀਆਂ ਦੀ ਪਿੰਡ ਲੋਹਗੜ੍ਹ ਵਿਖੇ ਟੈਸਟਿੰਗ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਸ੍ਰੀ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕੋਆਰਨਟਾਈਨ ਕੀਤੇ ਗਏ ਵਿਅਕਤੀਆਂ ਦੀ ਸਿਹਤ ਦਾ ਧਿਆਨ ਰੱਖਣ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਅੰਦਰ ਬਣਾਏ ਗਏ ਕੋਆਰਨਟਾਈਨ ਸੈਂਟਰਾਂ ਵਿੱਚ ਵਿਅਕਤੀਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰੋਜ਼ਾਨਾ ਪਿੰਡਾਂ ਅੰਦਰ ਪਿੰਡ ਵਾਈਜ਼ ਟੈਸਟਿੰਗ ਕੀਤੀ ਜਾਵੇਗੀ। ਇਸ ਮੌਕੇ ਬਲਾਕ ਤੇ ਪੰਚਾਇਤ ਅਫ਼ਸਰ ਘੱਲਖੁਰਦ ਗੁਰਜਿੰਦਰ ਸਿੰਘ, ਕੌਰ ਸਿੰਘ ਅਤੇ ਮਨੋਹਰ ਲਾਲ ਆਦਿ ਵੀ ਹਾਜ਼ਰ ਸਨ।

Total Views: 141 ,
Real Estate