ਚੰਡੀਗੜ, 10 ਮਈ (ਜਗਸੀਰ ਸਿੰਘ ਸੰਧੂ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤਹਿਤ 160 ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀ ਛੇਤੀ ਹੀ ਅਮਰੀਕਾ ਤੋਂ ਡੀਪੋਰਟ ਕੀਤੇ ਜਾਣਗੇ, ਜਿਹਨਾਂ ਵਿੱਚ 76 ਹਰਿਆਣੇ ਦੇ ਅਤੇ 56 ਪੰਜਾਬ ਤੋਂ ਹਨ, ਜੋ ਅਗਲੇ ਕੁਝ ਦਿਨਾਂ ‘ਚ ਅਮਰੀਕਾ ਤੋਂ ਭਾਰਤ ਵਾਪਸ ਭੇਜੇ ਜਾ ਰਹੇ ਹਨ। ਜਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ‘ਵੰਦੇ ਭਾਰਤ’ ਮੁਹਿੰਮ ਦੇ ਨਾਂਅ ਦੀ ਚਲਾਈ ਜਾ ਰਹੀ ਮੁਹਿੰਮ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਇਨ•ਾਂ 161 ਗ਼ੈਰ–ਕਾਨੂੰਨੀ ਭਾਰਤੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਨੇ ਭਾਰਤ ਸਰਕਾਰ ਦੇ ਵਿਦੇਸ਼ ਸਕੱਤਰ ਹਰਸ਼ ਵਰਧਨ ਵੱਲੋਂ ਇਸ ਸਬੰਧੀ ਮਿਲੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਇਹ 161 ਗ਼ੈਰ–ਕਾਨੂੰਨੀ ਪ੍ਰਵਾਸੀ ਭਾਰਤੀ ਇਸ ਵੇਲੇ ਅਮਰੀਕੀ ਇਮੀਗ੍ਰੇਸ਼ਨ ਤੇ ਕਸਟਮ ਇਨਫ਼ੋਰਸਮੈਂਟ ਦੀ ਹਿਰਾਸਤ ਵਿੱਚ ਹਨ ਤੇ ਟੈਕਸਾਸ, ਏਰੀਜ਼ੋਨਾ, ਕੈਲੀਫ਼ੋਰਨੀਆ, ਨਿਊ ਯਾਰਕ ਤੇ ਵਾਸ਼ਿੰਗਟਨ ਦੇ ਹਿਰਾਸਤੀ ਕੇਂਦਰਾਂ ਵਿੱਚ ਹਨ। ਇਨ•ਾਂ 161 ਗ਼ੈਰ–ਕਾਨੂੰਨੀ ਪ੍ਰਵਾਸੀਆਂ ਦੀ ਭਾਰਤ ਆਮਦ ਕੋਰੋਨਾ–ਲੌਕਡਾਊਨ ਕਾਰਨ ਫਸੇ ਪ੍ਰਵਾਸੀ ਭਾਰਤੀਆਂ ਤੋਂ ਵੱਖਰੀ ਹੋਵੇਗੀ। ਭਾਰਤੀ ਅਧਿਕਾਰੀਆਂ ਨੇ ਇਨ•ਾਂ ਸਭਨਾਂ ਦੇ ਲੋੜੀਂਦੇ ਰਸਮੀ ਦਸਤਾਵੇਜ਼ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਲਈ ਖਾਸ ਇੰਤਜ਼ਾਮ ਕੀਤੇ ਜਾ ਰਹੇ ਹਨ। ਭਾਰਤ ਪਰਤਣ ‘ਤੇ ਇਨ•ਾਂ ਸਾਰੇ ਵਿਅਕਤੀਆਂ ਨੂੰ 14 ਦਿਨਾਂ ਲਈ ਕੁਆਰੰਟੀਨ ਕੀਤਾ ਜਾਵੇਗਾ।
ਹਰਿਆਣੇ ਦੇ 76 ਅਤੇ ਪੰਜਾਬ ਦੇ 56 ਪ੍ਰਵਾਸੀ ਅਮਰੀਕਾ ਤੋਂ ਡੀਪੋਰਟ ਹੋਣਗੇ
Total Views: 237 ,
Real Estate