ਸੁਰੇਸ਼ ਅਰੋੜਾ ਹੁਣ 30 ਸਤੰਬਰ, 2019 ਤੱਕ ਡੀਜੀਪੀ ਦੇ ਅਹੁਦੇ ‘ਤੇ ਕਾਇਮ ਰਹਿਣਗੇ। ਅਰੋੜਾ ਦਾ ਕਾਰਜਕਾਲ ਆਉਂਦੀ 31 ਜਨਵਰੀ ਨੂੰ ਖ਼ਤਮ ਹੋ ਰਿਹਾ ਸੀ ਪਰ ਹੁਣ ਉਹ ਅਗਲੇ 9 ਮਹੀਨੇ ਹੋਰ ਇਸੇ ਅਹੁਦੇ ‘ਤੇ ਬਰਕਰਾਰ ਰਹਿ ਸਕਣਗੇ। ਇਹ ਜਾਣਕਾਰੀ ਕੇਂਦਰੀ ਪਰਸੋਨਲ ਮੰਤਰਾਲੇ ਵੱਲੋਂ ਦਿੱਲੀ ਤੋਂ ਜਾਰੀ ਆਪਣੇ ਇੱਕ ਹੁਕਮ ਰਾਹੀਂ ਦਿੱਤੀ ਗਈ ਹੈ। ਇਹ ਐਲਾਨ ਅਜਿਹੇ ਵੇਲੇ ਆਇਆ ਹੈ, ਜਦੋਂ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਮੇਤ ਪੰਜ ਰਾਜਾਂ ਦੀ ਉਹ ਦਲੀਲ ਮੁੱਢੋਂ ਰੱਦ ਕਰ ਦਿੱਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬੇ ਦੇ ਡੀਜੀਪੀ ਦੀ ਨਿਯੁਕਤੀ ਯੂਪੀਐੱਸਸੀ ਨੂੰ ਨਹੀਂ, ਸਗੋਂ ਰਾਜ ਸਰਕਾਰਾਂ ਨੂੰ ਹੀ ਕਰਨ ਦੇਣੀ ਚਾਹੀਦੀ ਹੈ।
Total Views: 211 ,
Real Estate



















