ਚੰਡੀਗੜ, 14 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਰੀਜਾਂ ਦੀ ਜਾਂਚ ਰਿਪੋਰਟ
ਪਾਜੇਟਿਵ ਆਉਣ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 1935 ਹੋ ਗਈ ਹੈ, ਜਦਕਿ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 32 ਹੈ। ਕੋਰੋਨਾ ਦੇ ਹੁਣ ਤੱਕ ਪਾਏ ਗਏ ਮਰੀਜਾਂ ਵਿੱਚੋਂ 1680 ਐਕਟਿਵ ਕੇਸ ਹਨ, ਜਦਕਿ ਇਸ ਦੌਰਾਨ 223 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ‘ਚ ਹੁਣ ਤਕ 47408 ਸੈਂਪਲ ਲਏ, ਜਿਹਨਾਂ ‘ਚੋਂ 42425 ਸੈਂਪਲ ਨੈਗੇਟਿਵ ਆਏ ਹਨ, ਜਦਕਿ 3048 ਸੈਂਪਲਾਂ ਦੀ ਜਾਂਚ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਪੰਜਾਬ ‘ਚ ਹੁਣ ਤੱਕ 1935 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 1680 ਐਕਟਿਵ ਕੇਸ ਹਨ ਅਤੇ ਇੱਕ ਮਰੀਜ ਆਕਸੀਜਨ ਉਪਰ ਅਤੇ ਇੱਕ ਮਰੀਜ ਵੈਂਟੀਲੇਟਰ ‘ਤੇ ਹੈ। ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 32 ਮੌਤਾਂ ਹੋ ਚੁੱਕੀਆਂ ਅਤੇ 223 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਅੱਜ ਨਵੇਂ ਆਏ ਕੇਸਾਂ ਵਿੱਚ ਸਭ ਤੋਂ ਵੱਧ ਜਲੰਧਰ ਜਿਲੇ ਤੋਂ 7 ਨਵੇਂ ਮਰੀਜ ਕੋਰਨਾ ਪਾਜੇਟਿਵ ਪਾਏ ਹਨ। ਲੁਧਿਆਣਾ ‘ਚ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਟਿਆਲਾ ਜਿਲੇ ਵਿੱਚ 1 ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਚੰਗੀ ਖਬਰ ਹੈ ਕਿ ਅੱਜ 23 ਮਰੀਜ਼ ਠੀਕ ਹੋਏ ਹਨ, ਜਿਹਨਾਂ ਜਲੰਧਰ ਵਿੱਚ 9, ਪਟਿਆਲਾ ਵਿੱਚ 8, ਪਠਾਨਕੋਟ ਵਿੱਚ 3 ਅਤੇ ਮਾਨਸਾ ਵਿੱਚ ਵੀ 3 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਚਲੇ ਗਏ ਹਨ।
ਅੱਜ ਪੰਜਾਬ ‘ਚ ਕੋਰੋਨਾ ਦੇ 11 ਨਵੇਂ ਮਰੀਜ ਆਏ, ਜਦਕਿ 23 ਮਰੀਜ਼ ਠੀਕ ਹੋਏ
Total Views: 559 ,
Real Estate



















