ਚੰਡੀਗੜ, 23 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 16 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ
ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2045 ਹੋ ਗਈ ਹੈ, ਜਦਕਿ ਅੱਜ 23 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਚਲੇ ਗਏ। ਸੂਬੇ ‘ਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 39 ਹੋ ਗਈ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 136 ਹੈ ਅਤੇ ਕੋਰੋਨਾ ਪਾਜੀਟਿਵ 1870 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 63567 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 55899 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 2045 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। ਅੱਜ 9 ਜਿਲ੍ਹਿਆਂ ਵਿਚੋਂ 16 ਨਵੇਂ ਮਰੀਜ਼ ਸਾਹਮਣੇ ਆਏ। ਲੁਧਿਆਣਾ ਵਿਚੋਂ 1, ਬਠਿੰਡਾ ਵਿਚੋਂ 1, ਪਟਿਆਲਾ ਵਿਚੋਂ 3, ਜਲੰਧਰ ਵਿਚੋਂ 3, ਕਪੂਰਥਲਾ ਵਿਚੋਂ 1, ਅੰਮ੍ਰਿਤਸਰ ਵਿਚੋਂ 4, ਪਠਾਨਕੋਟ ਵਿਚੋਂ 1, ਗੁਰਦਾਸਪੁਰ ਵਿਚੋਂ 1 ਅਤੇ ਮੁਕਤਸਰ ਵਿਚੋਂ ਇਕ ਕੋਰੋਨਾ ਪਾਜੀਟਿਵ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ‘ਚ ਅੱਜ ਕੋਰੋਨਾ ਦੇ 16 ਨਵੇਂ ਮਰੀਜ਼ ਆਏ
Total Views: 256 ,
Real Estate



















