ਵਿਜੀਲੈਂਸ ਨੇ ਕਾਨੂੰਗੋ ਅਤੇ ਉਸਦੇ ਨਿੱਜੀ ਡਰਾਇਵਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ, 9 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਘੱਲ ਕਲਾ ਜਿਲਾ ਮੋਗਾ ਵਿਖੇ ਤਾਇਨਾਤ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਚਮਕੌਰ ਸਿੰਘ ਅਤੇ ਉਸ ਨਾਲ ਬਤੌਰ ਡਰਾਈਵਰ ਵਜੋ ਕੰਮ ਕਰਦੇ ਪ੍ਰਾਈਵੇਟ ਵਿਅਕਤੀ ਗੁਰਚਰਨ ਸਿੰਘ ਨੂੰ ਸ਼ਿਕਾਇਤ ਕਰਤਾ ਪਰਮਜੀਤ ਸਿੰਘ ਵਾਸੀ ਪਿੰਡ ਦੁੱਨੇਕੇ ਜਿਲਾ ਮੋਗਾ ਦੀ ਸ਼ਿਕਾਇਤ ‘ਤੇ 2500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਵਲੋਂ ਉਸ ਦੇ ਰਿਹਾਇਸ਼ੀ ਪਲਾਟ ਦੀ ਨਿਸ਼ਾਨਦੇਹੀ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 5,000 ਵਿਚ ਤੈਅ ਹੋਇਆ ਹੈ। ਉਨ•ਾਂ ਅੱਗੇ ਕਿਹਾ ਕਿ ਉਸ ਵਲੋ ਪਹਿਲੀ ਕਿਸਤ ਦੇ 2500 ਰੁਪਏ ਉਕਤ ਕਾਨੂੰਗੋ ਨੂੰ ਅਦਾ ਕੀਤੇ ਜਾ ਚੁੱਕੇ ਹਨ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 2500 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਅਤੇ ਪ੍ਰਾਇਵੇਟ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਉਨਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Total Views: 335 ,
Real Estate