ਪੰਜਾਬ ‘ਚ ਕੋਰੋਨਾ ਦਾ ਪ੍ਰਕੋਪ ਵਧਿਆ, ਅੱਜ ਆਏ 82 ਨਵੇਂ ਮਰੀਜ਼, 4 ਮੌਤਾ

ਚੰਡੀਗੜ, 11 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 82 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2887 ਹੋ ਗਈ ਹੈ। ਉਧਰ ਅੱਜ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਅੰਮ੍ਰਿਤਸਰ ਸਾਹਿਬ ਜ਼ਿਲੇ ‘ਚ 2, ਜਲੰਧਰ ਅਤੇ ਸੰਗਰੂਰ ਵਿੱਚ 1-1 ਮੌਤ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 59 ਹੋ ਗਈ ਹੈ। ਅੱਜ ਨਵੇਂ ਆਏ 82 ਮਰੀਜਾਂ ਵਿੱਚ ਸਭ ਤੋਂ ਵੱਧ ਪਠਾਨਕੋਟ ਜ਼ਿਲੇ ਵਿੱਚ 19, ਲੁਧਿਆਣਾ ਜ਼ਿਲੇ ਵਿੱਚ 18, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 14 ਅਤੇ ਸੰਗਰੂਰ ਜ਼ਿਲੇ ਵਿੱਚ 10 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਇਸੇ ਤਰਾਂ ਪਟਿਆਲਾ ਜ਼ਿਲੇ ਵਿੱਚ 6, ਐਸ.ਏ.ਐਸ ਨਗਰ ਮੋਹਾਲੀ ਅਤੇ ਜਲੰਧਰ ਜ਼ਿਲਿਆਂ ਵਿੱਚ 4-4, ਐਸ.ਬੀ.ਐਸ ਨਗਰ ਨਵਾਂਸ਼ਹਿਰ ਤੇ ਮੋਗਾ ਜ਼ਿਲਿਆਂ ਵਿੱਚ 2-2 ਅਤੇ ਬਠਿੰਡਾ, ਮੁਕਤਸਰ, ਤੇ ਗੁਰਦਾਸਪੁਰ ਜ਼ਿਲਿਆਂ ਵਿੱਚ 1-1 ਨਵਾਂ ਮਰੀਜ ਆਇਆ ਹੈ। ਪੰਜਾਬ ਵਿੱਚ ਹੁਣ ਤੱਕ 154498 ਵਿਅਕਤੀਆਂ ਦੀ ਕੋਰੋਨਾ ਸਬੰਧੀ ਜਾਂਚ ਹੋ ਚੁੱਕੀ ਹੈ, ਜਿਹਨਾਂ ਵਿਚੋਂ 2887 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਦਕਿ ਇਹਨਾਂ ਵਿੱਚੋਂ 2259 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ 569 ਐਕਟਿਵ ਕੇਸ ਹਨ, ਜਿਹਨਾਂ ਵਿਚੋਂ ਗੰਭੀਰ ਸਥਿਤੀ ਵਾਲੇ 9 ਮਰੀਜ਼ ਆਕਸੀਜਨ ‘ਤੇ ਹਨ, ਜਦਕਿ ਜਿਆਦਾ ਗੰਭੀਰ ਸਥਿਤੀ ਵਾਲੇ 3 ਮਰੀਜ਼ ਵੈਂਟੀਲੇਟਰ ‘ਤੇ ਹਨ। ਪੰਜਾਬ ਵਿੱਚ ਹੁਣ ਕੋਰੋਨਾ ਨਾਲ 59 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ ਹੁਣ ਤੱਕ 2259 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Total Views: 245 ,
Real Estate