ਪੰਜਾਬ ‘ਚ ਕੋਰੋਨਾ ਬਲਾਸਟ, ਅੱਜ 126 ਨਵੇਂ ਮਰੀਜ਼ ਆਏ ਤੇ 6 ਮੌਤਾਂ ਹੋਈਆਂ

ਚੰਡੀਗੜ, 17 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿੱਚ ਅੱਜ 126 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 3497 ਹੋ ਗਈ ਹੈ ਅਤੇ ਅੱਜ 6 ਹੋਰ ਮੌਤਾਂ ਹੋਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 78 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਸਭ ਤੋਂ ਵੱਧ ਲੁਧਿਆਣਾ ਜ਼ਿਲੇ ਵਿੱਚ 40, ਜਲੰਧਰ ਜ਼ਿਲੇ ਵਿੱਚ 31 ਅਤੇ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 17 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਪਠਾਨਕੋਟ ਤੇ ਫਿਰੋਜਪੁਰ ਜਿਲਿਆਂ ਵਿੱਚ 6-6, ਐਸ.ਏ.ਐਸ ਨਗਰ ਮੋਹਾਲੀ ਵਿੱਚ 5, ਬਠਿੰਡਾ ਜ਼ਿਲੇ ਵਿੱਚ 4, ਫਤਿਹਗੜ ਸਾਹਿਬ, ਮਾਨਸਾ ਤੇ ਮੋਗਾ ਜਿਲਿਆਂ ਵਿੱਚ 3-3। ਸੰਗਰੂਰ ਜਿਲ਼ੇ ਵਿੱਚ 2 ਅਤੇ ਪਟਿਆਲਾ, ਕਪੂਰਥਲਾ, ਤਰਨਤਾਰਨ, ਫਾਜਿਲਕਾ, ਫਰੀਦਕੋਟ ਅਤੇ ਹੁਸਿਆਰਪੁਰ ਜਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 208408  ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 3497 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 881 ਐਕਟਿਵ ਕੇਸ ਹਨ, ਜਿਹਨਾਂ ‘ਚੋਂ 26 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 2 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਹੁਣ ਤੱਕ ਆਏ ਮਰੀਜਾਂ ਵਿੱਚੋਂ 2538 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਕੋਰੋਨਾ ਵਾਇਰਸ ਨਾਲ ਅੱਜ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 4 , ਫਿਰੋਜਪੁਰ ਜ਼ਿਲੇ ਵਿੱਚ 1 ਅਤੇ ਸੰਗਰੂਰ ਜਿਲੇ ਵਿੱਚ 1 ਮੌਤ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੁੱਲ 78 ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

Total Views: 587 ,
Real Estate