ਚੰਡੀਗੜ, 18 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿੱਚ
ਅੱਜ 118 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 3615 ਹੋ ਗਈ ਹੈ ਅਤੇ ਅੱਜ 5 ਹੋਰ ਮੌਤਾਂ ਹੋਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 83 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਸਭ ਤੋਂ ਵੱਧ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 39 ਅਤੇ ਲੁਧਿਆਣਾ ਜ਼ਿਲੇ ਵਿੱਚ 21 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਪਟਿਆਲਾ ਵਿੱਚ 12, ਸੰਗਰੂਰ ਅਤੇ ਬਰਨਾਲਾ ਜ਼ਿਲਿਆਂ ਵਿੱਚ 8-8, ਐਸ.ਏ.ਐਸ ਨਗਰ ਮੋਹਾਲੀ ਵਿੱਚ 7, ਤਰਨਤਾਰਨ ਜ਼ਿਲੇ ਵਿੱਚ 6, ਹੁਸਿਆਰਪੁਰ ਜ਼ਿਲੇ ਵਿੱਚ 5, ਗੁਰਦਾਸਪੁਰ ਜ਼ਿਲੇ ਵਿੱਚ 4, ਕਪੂਰਥਲਾ ਅਤੇ ਫਤਿਹਗੜ ਸਾਹਿਬ ਜ਼ਿਲਿਆਂ ਵਿੱਚ 2-2, ਫਿਰੋਜਪੁਰ, ਜਲੰਧਰ, ਮਾਨਸਾ ਅਤੇ ਰੋਪੜ ਜਿਲਿਆਂ ਵਿੱਚ 1-1 ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 219528 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 3615 ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 962 ਐਕਟਿਵ ਕੇਸ ਹਨ, ਜਿਹਨਾਂ ‘ਚੋਂ 26 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 6 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਹੁਣ ਤੱਕ ਆਏ ਮਰੀਜਾਂ ਵਿੱਚੋਂ 2570 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਕੋਰੋਨਾ ਵਾਇਰਸ ਨਾਲ ਅੱਜ ਜਲੰਧਰ ਜ਼ਿਲੇ ਵਿੱਚ 2 , ਲੁਧਿਆਣਾ ਜ਼ਿਲੇ ਵਿੱਚ 2 ਅਤੇ ਸੰਗਰੂਰ ਜਿਲੇ ਵਿੱਚ 1 ਮੌਤ ਹੋ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੁੱਲ 83 ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਪੰਜਾਬ ‘ਚ ਕੋਰੋਨਾ ਦਾ ਪ੍ਰਕੋਪ ਵਧਿਆ, ਅੱਜ 118 ਨਵੇਂ ਮਰੀਜ਼ ਆਏ ਤੇ ਹੋਈਆਂ 5 ਮੌਤਾਂ
Total Views: 374 ,
Real Estate



















