ਪੰਜਾਬ ‘ਚ ਕੋਰੋਨਾ ਦਾ ਕਹਿਰ ਵਧਿਆ, ਅੱਜ 234 ਨਵੇਂ ਮਰੀਜ ਆਏ, 5 ਜਣਿਆਂ ਦੀ ਹੋਈ ਮੌਤ

ਚੰਡੀਗੜ, 9 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ 234 ਨਵੇਂ ਕੇਸ ਸਾਹਮਣੇ ਆਏ ਹਨ। ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ ਪੰਜ ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।ਪੰਜਾਬ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 183 ਹੋ ਗਈ ਹੈ।ਸੂਬੇ ‘ਚ ਕੁੱਲ 369425 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 7140 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ, ਇਨ੍ਹਾਂ ‘ਚ 2012 ਲੋਕ ਐਕਟਿਵ ਮਰੀਜ਼ ਹਨ, ਜਦਕਿ 4945 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ।

Total Views: 201 ,
Real Estate