ਪੰਜਾਬ ‘ਚ ਕੋਰੋਨਾ ਨਾਲ ਅੱਜ ਹੋਈਆਂ 12 ਮੌਤਾਂ 557 ਨਵੇਂ ਮਰੀਜ਼ ਆਏ

ਚੰਡੀਗੜ, 27 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 12 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 318 ਹੋ ਗਈ ਹੈ। ਉਧਰ ਪੰਜਾਬ ‘ਚ 557  ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 13769 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 176, ਪਟਿਆਲਾ ਜ਼ਿਲੇ ਵਿੱਚ 40, ਜਲੰਧਰ ਜ਼ਿਲੇ ਵਿੱਚ 54  ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 46, ਗੁਰਦਾਸਪੁਰ ਜ਼ਿਲੇ ਵਿੱਚ 53, ਐਸ.ਏ.ਐਸ ਨਗਰ ਮੋਹਾਲੀ ਵਿੱਚ 31 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ।
ਇਸੇ ਤਰਾਂ ਹੀ ਹੁਸਿਆਰਪੁਰ ਅਤੇ ਤਰਨਤਾਰਨ ਸਾਹਿਬ ਜ਼ਿਲਿਆਂ ਵਿੱਚ 19-19, ਮੋਗਾ ਜ਼ਿਲੇ ਵਿੱਚ 18, ਬਰਨਾਲਾ ਅਤੇ ਸੰਗਰੂਰ ਜ਼ਿਲਿਆਂ ਵਿੱਚ 17-17, ਪਠਾਨਕੋਟ ਅਤੇ ਫਤਿਹਗੜ ਸਾਹਿਬ ਜ਼ਿਲਿਆਂ ਵਿੱਚ 12-12, ਬਠਿੰਡਾ ਅਤੇ ਕਪੂਰਥਲਾ ਜਿਲਿਆਂ ਵਿੱਚ 9-9, ਮੁਕਤਸਰ ਸਾਹਿਬ ਜ਼ਿਲੇ ਵਿੱਚ 8, ਰੋਪੜ ਜ਼ਿਲੇ ਵਿੱਚ 5, ਫਰੀਦਕੋਟ ਅਤੇ ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲਿਆਂ ਵਿੱਚ 2-2 ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 539371 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 13769 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 9064 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 4387 ਐਕਟਿਵ ਕੇਸ ਹਨ, ਜਿਹਨਾਂ ‘ਚੋਂ 113 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 14 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਅੱਜ 12 ਹੋਰ ਮੌਤ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 318 ਹੋ ਗਈ ਹੈ।

Total Views: 198 ,
Real Estate