ਚੰਡੀਗੜ, 28 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 19 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ
ਵਾਲਿਆਂ ਦੀ ਗਿਣਤੀ 336 ਹੋ ਗਈ ਹੈ। ਉਧਰ ਪੰਜਾਬ ‘ਚ 612 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 14378 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 142, ਪਟਿਆਲਾ ਜ਼ਿਲੇ ਵਿੱਚ 66, ਜਲੰਧਰ ਜ਼ਿਲੇ ਵਿੱਚ 57 ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 73, ਫਿਰੋਜਪੁਰ ਜ਼ਿਲੇ ਵਿੱਚ 37, ਬਠਿੰਡਾ ਜਿਲੇ ਵਿੱਚ 35, ਐਸ.ਏ.ਐਸ ਨਗਰ ਮੋਹਾਲੀ ਅਤੇ ਸੰਗਰੂਰ ਜਿਲਿਆਂ ਵਿੱਚ 30-30 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ। ਇਸੇ ਤਰਾਂ ਹੀ ਰੋਪੜ ਜ਼ਿਲੇ ਵਿੱਚ 26, ਗੁਰਦਾਸਪੁਰ ਤੇ ਕਪੂਰਥਲਾ ਜ਼ਿਲਿਆਂ ਵਿੱਚ 24-24, ਫਾਜਿਲਕਾ ਜਿਲੇ ਵਿੱਚ 22, ਮੋਗਾ ਜਿਲੇ ਵਿੱਚ 17, ਤਰਨਤਾਰਨ ਸਾਹਿਬ ਜ਼ਿਲੇ ਵਿੱਚ 14, ਪਠਾਨਕੋਟ ਜਿਲੇ ਵਿੱਚ 3, ਹੁਸਿਆਰਪੁਰ, ਫਰੀਦਕੋਟ ਤੇ ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲਿਆਂ ਵਿੱਚ 2-2, ਮੁਕਤਸਰ, ਬਰਨਾਲਾ ਤੇ ਮਾਨਸਾ ਜਿਲਿਆਂ ਵਿੱਚ 1-1 ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 550267 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 14378 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 9752 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 4290 ਐਕਟਿਵ ਕੇਸ ਹਨ, ਜਿਹਨਾਂ ‘ਚੋਂ 112 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 14 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਅੱਜ ਹੁਸਿਆਰਪੁਰ ਜਿਲੇ ਵਿੱਚ 1, ਤਰਨਤਾਰਨ ਸਾਹਿਬ ਜ਼ਿਲੇ ਵਿੱਚ 3, ਲੁਧਿਆਣਾ ਜਿਲੇ ਵਿੱਚ 6, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 3, ਸੰਗਰੂਰ ਜ਼ਿਲੇ ਵਿੱਚ 3 ਅਤੇ ਪਟਿਆਲਾ ਜ਼ਿਲੇ ਵਿੱਚ 3 ਮੌਤਾਂ ਭਾਵ ਕੁੱਲ 19 ਮੌਤਾਂ ਹੋਰ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 336 ਹੋ ਗਈ ਹੈ, ਜਦਕਿ ਅੱਜ 688 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।
ਪੰਜਾਬ ‘ਚ ਕੋਰੋਨਾ ਦਾ ਪ੍ਰਕੋਪ ਹੋਰ ਵਧਿਆ, ਅੱਜ ਹੋਈਆਂ 19 ਮੌਤਾਂ, 612 ਨਵੇਂ ਮਰੀਜ਼ ਆਏ
Total Views: 560 ,
Real Estate



















