ਪੰਜਾਬ ‘ਚ ਅੱਜ ਕੋਰੋਨਾ ਨਾਲ ਹੋਈਆਂ 10 ਮੌਤਾਂ, 511 ਨਵੇਂ ਮਰੀਜ਼ ਆਏ

ਚੰਡੀਗੜ, 30 ਜੁਲਾਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 10 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 371 ਹੋ ਗਈ ਹੈ। ਉਧਰ ਪੰਜਾਬ ‘ਚ 511  ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 15456 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 143, ਪਟਿਆਲਾ ਜ਼ਿਲੇ ਵਿੱਚ 86, ਫਿਰੋਜਪੁਰ ਜ਼ਿਲੇ ਵਿੱਚ 73, ਜਲੰਧਰ ਜ਼ਿਲੇ ਵਿੱਚ 67  ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 69 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ।
ਇਸੇ ਤਰਾਂ ਹੀ ਫਰੀਦਕੋਟ ਜ਼ਿਲੇ ਵਿੱਚ 24, ਐਸ.ਏ.ਐਸ ਨਗਰ ਮੋਹਾਲੀ ਵਿੱਚ 18, ਤਰਨਤਾਰਨ ਸਾਹਿਬ ਅਤੇ ਸੰਗਰੂਰ ਜ਼ਿਲਿਆਂ ਵਿੱਚ 15-15, ਬਠਿੰਡਾ ਅਤੇ ਪਟਿਆਲਾ ਜ਼ਿਲਿਆਂ ਵਿੱਚ 14-14, ਕਪੂਰਥਲਾ ਜ਼ਿਲੇ ਵਿੱਚ 13, ਬਰਨਾਲਾ ਜ਼ਿਲੇ ਵਿੱਚ 12, ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲਿਆਂ ਵਿੱਚ 10-10, ਪਠਾਨਕੋਟ ਜਿਲੇ ਵਿੱਚ 5, ਹੁਸਿਆਰਪੁਰ ਜਿਲੇ ਵਿੱਚ 4, ਫਾਜਿਲਕਾ ਜ਼ਿਲੇ ਵਿੱਚ 3 ਅਤੇ ਗੁਰਦਾਸਪੁਰ ਜ਼ਿਲੇ ਵਿੱਚ 2 ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਹੁਣ ਤੱਕ 572067 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 15456 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 10509 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 4577 ਐਕਟਿਵ ਕੇਸ ਹਨ, ਜਿਹਨਾਂ ‘ਚੋਂ 135 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 18 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਅੱਜ ਜਲੰਧਰ ਜਿਲੇ ਵਿੱਚ 3, ਲੁਧਿਆਣਾ ਜਿਲੇ ਵਿੱਚ 4, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 1, ਹੁਸਿਆਰਪੁਰ ਜ਼ਿਲੇ ਵਿੱਚ 1 ਅਤੇ ਪਟਿਆਲਾ ਜ਼ਿਲੇ ਵਿੱਚ 1 ਮੌਤਾਂ ਭਾਵ ਕੁੱਲ 10 ਮੌਤਾਂ ਹੋਰ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 370 ਹੋ ਗਈ ਹੈ, ਜਦਕਿ ਅੱਜ 296 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

Total Views: 485 ,
Real Estate