ਚੰਡੀਗੜ, 3 ਅਗਸਤ (ਜਗਸੀਰ ਸਿੰਘ ਸੰਧੂ) : ਭਾਰਤ ਵਿੱਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਦੇਸ਼ ‘ਚ ਕੋਰੋਨਾ
ਵਾਇਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧ ਰਿਹਾ ਹੈ। ਬੀਤੇ 24 ਘੰਟਿਆਂ ‘ਚ ਭਾਰਤ ‘ਚ ਕੋਰੋਨਾ ਵਾਇਰਸ ਦੇ 54,736 ਨਵੇਂ ਮਾਮਲੇ ਸਾਹਮਣੇ ਆਏ ਤੇ 771 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ।ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਕੁੱਲ ਪੌਜ਼ੇਟਿਵ ਮਾਮਲਿਆਂ ਦੀ ਸੰਖਿਆ 18,03,696 ਹੋ ਗਈ ਹੈ। ਇਨ੍ਹਾਂ ‘ਚੋਂ ਪੰਜ ਲੱਖ, 79 ਹਜ਼ਾਰ, 357 ਐਕਟਿਵ ਕੇਸ ਹਨ। ਦੇਸ਼ ਭਰ ‘ਚ ਕੋਰੋਨਾ ਵਾਇਰਸ ਨਾਲ ਕੁੱਲ 37,364 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਪੰਜਾਬ ‘ਚ ਵੀ ਜਿਥੇ ਕੋਰੋਨਾ ਵਾਇਰਸ ਦੇ ਨਵੇਂ ਮਰੀਜਾਂ ਦੀ ਗਿਣਤੀ ਹਰ ਰੋਜ਼ ਵਧਦੀ ਜਾ ਰਹੀ ਹੈ, ਉਥੇ ਹਰ ਰੋਜ ਮੌਤਾਂ ਦਾ ਅੰਕੜਾ ਵੀ ਵਧ ਰਿਹਾ ਹੈ। ਬੀਤੇ 24 ਘੰਟਿਆਂ ਵਿੱਚ ਜਿਥੇ ਪੰਜਾਬ ਅੰਦਰ ਕੋਰੋਨਾ ਦੇ 677 ਨਵੇਂ ਮਰੀਜ ਆਏ ਹਨ, ਉਥੇ 19 ਮੌਤਾਂ ਹੋਰ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 442 ਹੋ ਗਈ ਹੈ।
Total Views: 337 ,
Real Estate



















