ਚੰਡੀਗੜ, 10 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 20 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ
ਵਾਲਿਆਂ ਦੀ ਗਿਣਤੀ 604 ਹੋ ਗਈ ਹੈ। ਉਧਰ ਪੰਜਾਬ ‘ਚ 998 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 24889 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 246, ਪਟਿਆਲਾ ਜ਼ਿਲੇ ਵਿੱਚ 198, ਜਲੰਧਰ ਜ਼ਿਲੇ ਵਿੱਚ 156 ਨਵੇਂ ਮਰੀਜ ਕੋਰੋਨਾ ਪਾਜੇਟਿਵ ਆਏ ਗਏ ਹਨ। ਇਸੇ ਤਰਾਂ ਸੰਗਰੂਰ ਜ਼ਿਲੇ ਵਿੱਚ 60, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 59, ਗੁਰਦਾਸਪੁਰ ਜ਼ਿਲੇ ਵਿੱਚ 37, ਅੰਮ੍ਰਿਤਸਰ ਜ਼ਿਲੇ ਵਿੱਚ 32, ਹੁਸਿਆਰਪੁਰ ਜ਼ਿਲੇ ਵਿੱਚ 28, ਫਰੀਦਕੋਟ ਜ਼ਿਲੇ ਵਿੱਚ 25, ਬਠਿੰਡਾ ਜ਼ਿਲੇ ਵਿੱਚ 24, ਬਰਨਾਲਾ ਜ਼ਿਲੇ ਵਿੱਚ 23, ਫਹਿਗੜ ਸਾਹਿਬ ਜ਼ਿਲੇ ਵਿੱਚ 15, ਫਾਜਿਲਕਾ ਜ਼ਿਲੇ ਵਿੱਚ 14, ਤਰਨਤਾਰਨ ਜ਼ਿਲੇ ਵਿੱਚ 13, ਮਾਨਸਾ ਜ਼ਿਲੇ ਵਿੱਚ 11, ਮੁਕਤਸਰ ਸਾਹਿਬ ਜ਼ਿਲੇ ਵਿੱਚ 10, ਫਿਰੋਜਪੁਰ, ਕਪੂਰਥਲਾ ਤੇ ਮੋਗਾ ਜਿਲਿਆਂ ਵਿੱਚ 6-6, ਰੋਪੜ ਜ਼ਿਲੇ ਵਿੱਚ 5 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 681321 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 24889 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 15735 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 8550 ਐਕਟਿਵ ਕੇਸ ਹਨ, ਜਿਹਨਾਂ ‘ਚੋਂ 129 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 22 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਅੱਜ ਪਟਿਆਲਾ ਜ਼ਿਲੇ ਵਿੱਚ 7, ਲੁਧਿਆਣਾ ਜ਼ਿਲੇ ਵਿੱਚ 6, ਜਲੰਧਰ ਜ਼ਿਲੇ ਵਿੱਚ 3, ਫਿਰੋਜਪੁਰ ਜ਼ਿਲੇ ਵਿੱਚ 2, ਮੋਗਾ ਜ਼ਿਲੇ ਵਿੱਚ 1, ਐਸ.ਏ.ਐਸ ਨਗਰ ਮੋਹਾਲੀ ਵਿੱਚ 1 ਮੌਤ ਭਾਵ ਕੁੱਲ 20 ਮੌਤਾਂ ਹੋਰ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 604 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 416 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।
ਪੰਜਾਬ ‘ਚ ਕੋਰੋਨਾ ਦੇ ਮਰੀਜ਼ ਤੇਜ਼ੀ ਵਧਣ ਲੱਗੇ, ਅੱਜ ਆਏ 998 ਨਵੇਂ ਮਰੀਜ਼ ਤੇ ਹੋਈਆਂ 20 ਮੌਤਾਂ
Total Views: 280 ,
Real Estate



















