ਚੰਡੀਗੜ, 12 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਨਮ ਅਸ਼ਟਮੀ ਦੇ ਮੌਕੇ 12 ਤੇ 13 ਅਗਸਤ
ਦੀ ਰਾਤ ਸੂਬੇ ਭਰ ਵਿਚ ਕਰਫਿਊ ‘ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਇਹ ਢਿੱਲ ਸਿਰਫ਼ ਇਕ ਰਾਤ ਲਈ ਹੋਵੇਗੀ। ਜਲੰਧਰ, ਲੁਧਿਆਣਾ ਤੇ ਪਟਿਆਲਾ ਨੂੰ ਛੱਡ ਕੇ ਸਾਰੇ ਪੰਜਾਬ ਵਿਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਰਾਤ ਦਾ ਕਰਫਿਊ ਲਗਾਇਆ ਹੋਇਆ ਹੈ ਅਤੇ ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਪਿਛਲੇ ਹਫ਼ਤੇ ਤੋਂ ਉਕਤ ਤਿੰਨ ਸ਼ਹਿਰਾਂ ਵਿਚ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਹੀ ਸ਼ੁਰੂ ਹੋ ਜਾਂਦਾ ਹੈ। ਬੁਲਾਰੇ ਨੇ ਕਿਹਾ ਕਿ ਜਨਮ ਅਸ਼ਟਮੀ ਦੇ ਪਾਵਨ ਮੌਕੇ ਹੁਣ ਬੁੱਧਵਾਰ ਤੇ ਵੀਰਵਾਰ ਦੀ ਰਾਤ ਅੱਧੀ ਰਾਤ 1 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਰਹੇਗਾ। ਵਿਸ਼ੇਸ਼ ਮੁੱਖ ਸਕੱਤਰ (ਗ੍ਰਹਿ) ਸਤੀਸ਼ ਚੰਦਰਾ ਨੇ ਇਸ ਸਬੰਧੀ ਸਾਰੇ ਜ਼ਿਲਾ ਮੈਜਿਸਟ੍ਰੇਟਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਕਿਹਾ ਹੈ।
Total Views: 152 ,
Real Estate



















