ਪੰਜਾਬ ‘ਚ ਕੋਰੋਨਾ ਅੱਜ 24 ਮੌਤਾਂ 1693 ਆਏ ਨਵੇਂ ਮਰੀਜ਼

ਚੰਡੀਗੜ, 19 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 24  ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 920 ਹੋ ਗਈ ਹੈ। ਉਧਰ ਪੰਜਾਬ ‘ਚ 1693 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 36083 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 462, ਜਲੰਧਰ ਜ਼ਿਲੇ ਵਿੱਚ 208, ਪਟਿਆਲਾ ਜ਼ਿਲੇ ਵਿੱਚ 117, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 114, ਫਿਰੋਜਪੁਰ ਜ਼ਿਲੇ ਵਿੱਚ 111, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 86, ਸੰਗਰੂਰ ਜ਼ਿਲੇ ਵਿੱਚ 68, ਮੋਗਾ ਜ਼ਿਲੇ ਵਿੱਚ 64, ਬਠਿੰਡਾ ਜ਼ਿਲੇ ਵਿੱਚ 62, ਫਤਿਹਗੜ ਸਾਹਿਬ ਜ਼ਿਲੇ ਵਿੱਚ 59, ਫਰੀਦਕੋਟ ਜ਼ਿਲੇ ਵਿੱਚ 54, ਬਰਨਾਲਾ ਜ਼ਿਲੇ ਵਿੱਚ 52, ਮੁਕਤਸਰ ਸਾਹਿਬ ਜ਼ਿਲੇ ਵਿੱਚ 46, ਗੁਰਦਾਸਪੁਰ ਜ਼ਿਲੇ ਵਿੱਚ 39, ਫਾਜਿਲਕਾ ਜ਼ਿਲੇ ਵਿੱਚ 38, ਰੋਪੜ ਜ਼ਿਲੇ ਵਿੱਚ 34, ਹੁਸਿਆਰਪੁਰ ਜ਼ਿਲੇ ਵਿੱਚ 29, ਮਾਨਸਾ ਜ਼ਿਲੇ ਵਿੱਚ 24, ਐਸ.ਬੀ.ਐਸ ਨਵਾਂ ਸਹਿਰ ਜ਼ਿਲੇ ਵਿੱਚ 10, ਕਪੂਰਥਲਾ ਜ਼ਿਲੇ ਵਿੱਚ 8, ਤਰਨਤਾਰਨ ਸਾਹਿਬ ਜ਼ਿਲੇ ਵਿੱਚ 7, ਪਠਾਨਕੋਟ ਜ਼ਿਲੇ ਵਿੱਚ 1 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 819657 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 36083 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 22703 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਅੱਜ 17667 ਨਵੇਂ ਲੋਕਾਂ ਦੇ ਸੈਂਪਲ ਲਏ ਗਏ ਹਨ ਅਤੇ ਪੰਜਾਬ ਵਿੱਚ ਹੁਣ ਕੋਰੋਨਾ ਦੇ 12460 ਐਕਟਿਵ ਕੇਸ ਹਨ, ਜਿਹਨਾਂ ‘ਚੋਂ 362 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 36 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਪੰਜਾਬ ਵਿੱਚ ਹੁਣ ਤੱਕ 920 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਲੁਧਿਆਣਾ ਜ਼ਿਲੇ ਵਿੱਚ 8, ਪਟਿਆਲਾ ਜ਼ਿਲੇ ਵਿੱਚ 6, ਜਲੰਧਰ ਜ਼ਿਲੇ ਵਿੱਚ 3, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 1, ਬਰਨਾਲਾ ਜ਼ਿਲੇ ਵਿੱਚ 1, ਫਤਿਹਗੜ ਸਾਹਿਬ ਜ਼ਿਲੇ ਵਿੱਚ 1, ਫਿਰੋਜਪੁਰ ਜ਼ਿਲੇ ਵਿੱਚ 1, ਕਪੂਰਥਲਾ ਜ਼ਿਲੇ ਵਿੱਚ 1, ਮਾਨਸਾ ਜਿਲੇ ਵਿੱਚ 1 ਅਤੇ ਪਠਾਨਕੋਟ ਜ਼ਿਲੇ ਵਿੱਚ 1 ਮੌਤ ਭਾਵ ਕੁੱਲ 24 ਮੌਤਾਂ ਹੋਰ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 920 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 941 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

Total Views: 311 ,
Real Estate