ਚੰਡੀਗੜ, 24 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 43 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ
ਵਾਲਿਆਂ ਦੀ ਗਿਣਤੀ 1129 ਹੋ ਗਈ ਹੈ। ਉਧਰ ਪੰਜਾਬ ‘ਚ 1516 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 43284 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 251, ਜਲੰਧਰ ਜ਼ਿਲੇ ਵਿੱਚ 184, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 108, ਪਟਿਆਲਾ ਜ਼ਿਲੇ ਵਿੱਚ 140, ਗੁਰਦਾਸਪੁਰ ਜ਼ਿਲੇ ਵਿੱਚ 142, ਬਠਿੰਡਾ ਜ਼ਿਲੇ ਵਿੱਚ 125, ਲੁਧਿਆਣਾ ਜ਼ਿਲੇ ਵਿੱਚ 72, ਮੁਕਤਸਰ ਸਾਹਿਬ ਜ਼ਿਲੇ ਵਿੱਚ 60, ਫਾਜਿਲਕਾ ਜ਼ਿਲੇ ਵਿੱਚ 48, ਰੋਪੜ ਜਿਲੇ ਵਿੱਚ 42, ਸੰਗਰੂਰ ਜ਼ਿਲੇ ਵਿਚ 47, ਮੋਗਾ ਅਤੇ ਕਪੂਰਥਲਾ ਜ਼ਿਲਿਆਂ ਵਿੱਚ 41-41, ਪਠਾਨਕੋਟ ਜ਼ਿਲੇ ਵਿੱਚ 39, ਹੁਸਿਆਰਪੁਰ ਜ਼ਿਲੇ ਵਿੱਚ 37, ਫਤਿਹਗੜ ਸਾਹਿਬ ਜਿਲੇ ਵਿੱਚ 35, ਬਰਨਾਲਾ ਜ਼ਿਲੇ ਵਿੱਚ 27, ਫਰੀਦਕੋਟ ਜ਼ਿਲੇ ਵਿੱਚ 22, ਐਸ.ਬੀ.ਐਸ ਨਗਰ ਨਵਾਂਸਹਿਰ ਜਿਲੇ ਵਿੱਚ 21, ਮਾਨਸਾ ਜ਼ਿਲੇ ਵਿੱਚ 19, ਤਰਨਤਾਰਨ ਸਾਹਿਬ ਜ਼ਿਲੇ ਵਿੱਚ 8, ਫਿਰੋਜਪੁਰ ਜ਼ਿਲੇ ਵਿੱਚ 7 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 919614 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 43284 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 28357 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਅੱਜ 12454 ਨਵੇਂ ਲੋਕਾਂ ਦੇ ਸੈਂਪਲ ਲਏ ਗਏ ਹਨ ਅਤੇ ਪੰਜਾਬ ਵਿੱਚ ਹੁਣ ਕੋਰੋਨਾ ਦੇ 13798 ਐਕਟਿਵ ਕੇਸ ਹਨ, ਜਿਹਨਾਂ ‘ਚੋਂ 414 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 51 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਪੰਜਾਬ ਵਿੱਚ ਹੁਣ ਤੱਕ 1129 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਪਟਿਆਲਾ ਜ਼ਿਲੇ ਵਿੱਚ 19, ਲੁਧਿਆਣਾ ਜ਼ਿਲੇ ਵਿੱਚ 9, ਜਲੰਧਰ ਜਿਲੇ ਵਿੱਚ 7, ਗੁਰਦਾਸਪੁਰ ਜ਼ਿਲੇ ਵਿੱਚ 6, ਫਿਰੋਜਪੁਰਪੁਰ ਜ਼ਿਲੇ ਵਿੱਚ 2, ਹੁਸਿਆਰਪੁਰ ਜ਼ਿਲੇ ਵਿੱਚ 2, ਫਾਜਿਲਕਾ ਜ਼ਿਲੇ ਵਿੱਚ 1, ਮੁਕਤਸਰ ਸਾਹਿਬ ਜ਼ਿਲੇ ਵਿੱਚ 1, ਕਪੂਰਥਲਾ ਜ਼ਿਲੇ ਵਿੱਚ 1, ਸੰਗਰੂਰ ਜ਼ਿਲੇ ਵਿੱਚ 1, ਤਰਨਤਾਰਨ ਸਾਹਿਬ ਜ਼ਿਲੇ ਵਿੱਚ 1 ਹੋਰ ਮੌਤ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1129 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 2226 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।
ਪੰਜਾਬ ‘ਚ ਕੋਰੋਨਾ ਨਾਲ ਅੱਜ 43 ਮੌਤਾਂ, ਅੱਜ 1516 ਨਵੇਂ ਮਰੀਜ
Total Views: 331 ,
Real Estate



















