ਚੰਡੀਗੜ, 24 ਅਗਸਤ (ਜਗਸੀਰ ਸਿੰਘ ਸੰਧੂ) : ਸ੍ਰੀ ਅਕਾਲ ਤਖਤ ਸਾਹਿਬ ਤੇ ਪੰਥ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ ਪੰਜ ਸਿੰਘ
ਸਾਹਿਬਾਨ ਦੀ ਇਕੱਤਰਤਾ ਵਿਚ ਤਖ਼ਤਾਂ ਦੇ ਜਥੇਦਾਰ ‘ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਂ ਪਿਆਰਿਆਂ ਚੋਂ ਗਿਆਨੀ ਦਿਲਬਾਗ ਸਿੰਘ ਨੇ ਫੈਸਲੇ ਕੀਤੇ ਹਨ । ਜਿਨ੍ਹਾਂ ਵਿਚ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ, ਮੌਜੂਦਾ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਦੇ ਕਈ ਸਕੱਤਰ, ਮੀਤ ਸਕੱਤਰ ਅਤੇ ਕਈ ਅਧਿਕਾਰੀਆਂ ਦੇ ਬਿਆਨ ਸ਼ਾਮਲ ਹਨ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਸਬੰਧ ਵਿਚ ਪੜਤਾਲ ਲਈ ਬਣਾਈ ਵਿਦਵਾਨਾਂ ਦੀ ਸਬ-ਕਮੇਟੀ ਦੀ ਪੁੱਜੀ ਰਿਪੋਰਟ ਅਨੁਸਾਰ ਇਸ ਨੇ ਗੁਰਮਤਿ ਦੀਆਂ ਕੁਝ ਗਲਤ ਬਿਆਨੀਆਂ ਕੀਤੀਆਂ ਹਨ ਅਤੇ ਇਹ ਇਨ੍ਹਾਂ ਕਥਨਾਂ ਸਬੰਧੀ ਸਪੱਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ । ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਹੈ ਕਿ ਗੁਰੂ ਗ੍ਰੰਥ- ਗੁਰੂ ਪੰਥ ਨੂੰ ਸਮਰਪਿਤ ਤੇ ਪੰਰਪਰਾਵਾਂ ਦੀ ਰਾਖੀ ਲਈ ਵਚਨਬੱਧ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ, ਸੰਸਥਾਵਾਂ ਤੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਜਿੰਨਾ ਚਿਰ ਉਹ ਆਪਣੀ ਗਲਤ ਬਿਆਨੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦਾ, ਉਨਾ ਚਿਰ ਤੀਕ ਇਸ ਦੇ ਸਮਾਗਮ ਨਾ ਕਰਵਾਏ ਜਾਣ । ਜੇਕਰ ਕੋਈ ਸਮਾਗਮ ਕਰਵਾਉਂਦਾ ਹੈ ਤਾਂ ਅਣਸੁਖਾਵੀਂ ਘਟਨਾ ਲਈ ਖੁਦ ਜ਼ਿੰਮੇਵਾਰ ਹੋਵੇਗਾ। ਉਸ ਨੂੰ ਨਾ ਸੁਣਿਆ ਜਾਵੇ ਅਤੇ ਨਾ ਹੀ ਇਸ ਦੀਆਂ ਵੀਡੀਓ ਆਦਿ ਅੱਗੇ ਸ਼ੇਅਰ ਕੀਤੀਆਂ ਜਾਣ। ਜੇਕਰ ਅੱਗੇ ਵੀ ਇਹ ਬਾਜ ਨਾ ਆਇਆ ਤਾਂ ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਘੇਰਾਬੰਦੀ ਕੀਤੀ
Total Views: 491 ,
Real Estate



















