ਚੰਡੀਗੜ, 26 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 41 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ
ਵਾਲਿਆਂ ਦੀ ਗਿਣਤੀ 1219 ਹੋ ਗਈ ਹੈ। ਉਧਰ ਪੰਜਾਬ ‘ਚ 1513 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 46090 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ, ਲੁਧਿਆਣਾ ਜ਼ਿਲੇ ਵਿੱਚ 472, ਪਟਿਆਲਾ ਜ਼ਿਲੇ ਵਿੱਚ 237, ਜਲੰਧਰ ਜ਼ਿਲੇ ਵਿੱਚ 147, ਗੁਰਦਾਸਪੁਰ ਜ਼ਿਲੇ ਵਿੱਚ 131, ਹੁਸਿਆਰਪੁਰ ਜ਼ਿਲੇ ਵਿੱਚ 83, ਅੰਮ੍ਰਿਤਸਰ ਜ਼ਿਲੇ ਵਿੱਚ 73, ਕਪੂਰਥਲਾ ਜਿਲੇ ਵਿੱਚ 69, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 54, ਬਰਨਾਲਾ ਜ਼ਿਲੇ ਵਿੱਚ 29, ਤਰਨਤਾਰਨ ਸਾਹਿਬ ਜ਼ਿਲੇ ਵਿੱਚ 28, ਮੋਗਾ ਜ਼ਿਲੇ ਵਿੱਚ 24, ਬਠਿੰਡਾ ਜ਼ਿਲੇ ਵਿੱਚ 21, ਐਸ.ਬੀ.ਐਸ ਨਗਰ ਨਵਾਂ ਸ਼ਹਿਰ ਵਿੱਚ 20, ਮਾਨਸਾ ਜ਼ਿਲੇ ਵਿੱਚ 19, ਫਤਿਹਗੜ ਸਾਹਿਬ ਜ਼ਿਲੇ ਵਿੱਚ 17, ਫਿਰੋਜਪੁਰ ਜ਼ਿਲੇ ਵਿੱਚ 15, ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ 14, ਰੋਪੜ ਜ਼ਿਲੇ ਵਿੱਚ 4, ਫਾਜਿਲਕਾ ਅਤੇ ਫਰੀਦਕੋਟ ਜ਼ਿਲਿਆਂ ਵਿੱਚ 1-1 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 964051 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 46090 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 30231 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਅੱਜ 22112 ਨਵੇਂ ਲੋਕਾਂ ਦੇ ਸੈਂਪਲ ਲਏ ਗਏ ਹਨ ਅਤੇ ਪੰਜਾਬ ਵਿੱਚ ਹੁਣ ਕੋਰੋਨਾ ਦੇ 14640 ਐਕਟਿਵ ਕੇਸ ਹਨ, ਜਿਹਨਾਂ ‘ਚੋਂ 423 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 60 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਪੰਜਾਬ ਵਿੱਚ ਹੁਣ ਤੱਕ 1219 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਲੁਧਿਆਣਾ ਜ਼ਿਲੇ ਵਿੱਚ 12, ਪਟਿਆਲਾ ਜ਼ਿਲੇ ਵਿੱਚ 5, ਹੁਸਿਆਰਪੁਰ ਜ਼ਿਲੇ ਵਿੱਚ 4, ਕਪੂਰਥਲਾ ਜ਼ਿਲੇ ਵਿੱਚ 4, ਗੁਰਦਾਸਪੁਰ ਜ਼ਿਲੇ ਵਿੱਚ 3, ਬਰਨਾਲਾ ਜ਼ਿਲੇ ਵਿੱਚ 2, ਮਾਨਸਾ ਜ਼ਿਲੇ ਵਿੱਚ 2, ਮੁਕਤਸਰ ਸਾਹਿਬ ਜ਼ਿਲੇ ਵਿੱਚ 2, ਸੰਗਰੂਰ ਜ਼ਿਲੇ ਵਿੱਚ 2, ਪਠਾਨਕੋਟ ਜ਼ਿਲੇ ਵਿੱਚ 1, ਮੋਗਾ ਜ਼ਿਲੇ ਵਿੱਚ 1, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 1, ਜਲੰਧਰ ਜ਼ਿਲੇ ਵਿੱਚ 1 ਮੌਤ ਹੋਰ ਭਾਵ ਪੰਜਾਬ ਵਿੱਚ ਅੱਜ ਕੁੱਲ 41 ਮੌਤਾਂ ਹੋਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1219 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 1086 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।
ਪੰਜਾਬ ‘ਚ ਕੋਰੋਨਾ ਨਾਲ ਅੱਜ ਹੋਰ 41 ਮੌਤਾਂ, ਅੱਜ 1513 ਨਵੇਂ ਮਰੀਜ ਆਏ
Total Views: 479 ,
Real Estate



















