ਪੰਜਾਬ ‘ਚ ਕੋਰੋਨਾ ਨਾਲ ਅੱਜ ਹੋਰ 37 ਮੌਤਾਂ, 1746 ਨਵੇਂ ਮਰੀਜ ਆਏ

ਚੰਡੀਗੜ, 27 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 37 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1256 ਹੋ ਗਈ ਹੈ। ਉਧਰ ਪੰਜਾਬ ‘ਚ 1746 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 47836 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਅÂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ, ਲੁਧਿਆਣਾ ਜ਼ਿਲੇ ਵਿੱਚ 350, ਗੁਰਦਾਸਪੁਰ ਜ਼ਿਲੇ ਵਿੱਚ 210, ਪਟਿਆਲਾ ਜ਼ਿਲੇ ਵਿੱਚ 188, ਜਲੰਧਰ ਜ਼ਿਲੇ ਵਿੱਚ 186, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 178, ਬਠਿੰਡਾ ਜ਼ਿਲੇ ਵਿੱਚ 127, ਹੁਸਿਆਰਪੁਰ ਜ਼ਿਲੇ ਵਿੱਚ 94, ਸੰਗਰੂਰ ਜ਼ਿਲੇ ਵਿੱਚ 55, ਫਰੀਦਕੋਟ ਜ਼ਿਲੇ ਵਿੱਚ 44, ਰੋਪੜ ਜ਼ਿਲੇ ਵਿੱਚ 36, ਕਪੂਰਥਲਾ ਜ਼ਿਲੇ ਵਿੱਚ 31, ਮਾਨਸਾ ਜ਼ਿਲੇ ਵਿੱਚ 26, ਪਠਾਨਕੋਟ ਜ਼ਿਲੇ ਵਿੱਚ 25, ਐਸ.ਬੀ.ਐਸ ਨਗਰ ਨਵਾਂਸ਼ਹਿਰ ਜਿਲੇ ਵਿੱਚ 22, ਫਾਜਿਲਕਾ ਜ਼ਿਲੇ ਵਿੱਚ 20, ਫਿਰੋਜਪੁਰ ਅਤੇ ਫਤਿਹਗੜ ਸਾਹਿਬ ਜ਼ਿਲਿਆਂ ਵਿੱਚ 21-21, ਬਰਨਾਲਾ ਜ਼ਿਲੇ ਵਿੱਚ 16, ਮੋਗਾ ਜ਼ਿਲੇ ਵਿੱਚ 9, ਮੁਕਤਸਰ ਸਾਹਿਬ ਜ਼ਿਲੇ ਵਿੱਚ 8 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 988119 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 47836 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 30972 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਅੱਜ 24068 ਨਵੇਂ ਲੋਕਾਂ ਦੇ ਸੈਂਪਲ ਲਏ ਗਏ ਹਨ ਅਤੇ ਪੰਜਾਬ ਵਿੱਚ ਹੁਣ ਕੋਰੋਨਾ ਦੇ 15608 ਐਕਟਿਵ ਕੇਸ ਹਨ, ਜਿਹਨਾਂ ‘ਚੋਂ 425 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 49 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਪੰਜਾਬ ਵਿੱਚ ਹੁਣ ਤੱਕ 1256 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਅੰਮ੍ਰਿਤਸਰ ਜ਼ਿਲੇ ਵਿੱਚ 7, ਲੁਧਿਆਣਾ ਜ਼ਿਲੇ ਵਿੱਚ 5, ਸੰਗਰੂਰ ਜ਼ਿਲੇ ਵਿੱਚ 5, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 5, ਪਟਿਆਲਾ ਜ਼ਿਲੇ ਵਿੱਚ 4, ਪਠਾਨਕੋਟ ਜ਼ਿਲੇ ਵਿੱਚ 2, ਹੁਸਿਆਰਪੁਰ ਜ਼ਿਲੇ ਵਿੱਚ 2, ਤਰਨਤਾਰਨ ਸਾਹਿਬ ਜ਼ਿਲੇ ਵਿੱਚ 2, ਕਪੂਰਥਲਾ ਜ਼ਿਲੇ ਵਿੱਚ 1, ਬਰਨਾਲਾ ਜ਼ਿਲੇ ਵਿੱਚ 1, ਫਾਜਿਲਕਾ ਜ਼ਿਲੇ ਵਿੱਚ 1, ਐਸ.ਬੀ.ਐਸ ਨਗਰ ਨਵਾਂਸ਼ਹਿਰ ਜ਼ਿਲੇ ਵਿੱਚ 1, ਰੋਪੜ ਜ਼ਿਲੇ ਵਿੱਚ 1 ਮੌਤ ਹੋਰ ਭਾਵ ਪੰਜਾਬ ਵਿੱਚ ਅੱਜ ਕੁੱਲ 37 ਮੌਤਾਂ ਹੋਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1256 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 741 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

Total Views: 247 ,
Real Estate