ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪਾਸ

ਚੰਡੀਗੜ੍ਹ, 28 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ‘ਚ ਪਾਸ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਕੇਂਦਰ ਸਰਕਾਰ ਵੱਲੋ ਜਾਰੀ ਕੀਤੇ ਖੇਤੀ ਆਰਡੀਨੈਸਾਂ ਦਾ ਵਿਰੋਧ ਕਰਦੇ ਆ ਰਹੇ ਹਨ ਅਤੇ ਉਹ ਇਹਨਾਂ ਆਰਡੀਨੈਸਾਂ ਨੂੰ ਕਿਸਾਨ ਵਿਰੋਧੀ ਕਰਾਰ ਦੇ ਚੁੱਕੇ ਹਨ।

Total Views: 302 ,
Real Estate