ਪੰਜਾਬ ‘ਚ ਕੋਰੋਨਾ ਨਾਲ ਅੱਜ ਹੋਰ 50 ਮੌਤਾਂ, 1541 ਨਵੇਂ ਮਰੀਜ ਆਏ

ਚੰਡੀਗੜ, 31 ਅਗਸਤ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ 50 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 1453 ਹੋ ਗਈ ਹੈ। ਉਧਰ ਪੰਜਾਬ ‘ਚ 1541 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 53992 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਅੱਜ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਬਠਿੰਡਾ ਜ਼ਿਲੇ ਵਿੱਚ 231, ਲੁਧਿਆਣਾ ਜ਼ਿਲੇ ਵਿੱਚ 210, ਜਲੰਧਰ ਜ਼ਿਲੇ ਵਿੱਚ 202, ਪਟਿਆਲਾ ਜ਼ਿਲੇ ਵਿੱਚ 156, ਅੰਮ੍ਰਿਤਸਰ ਜ਼ਿਲੇ ਵਿੱਚ 118, ਐਸ.ਏ.ਐਸ.ਨਗਰ ਮੋਹਾਲੀ ਜ਼ਿਲੇ ਵਿੱਚ 102, ਗੁਰਦਾਸਪੁਰ ਜ਼ਿਲੇ ਵਿੱਚ 75, ਬਰਨਾਲਾ ਜ਼ਿਲੇ ਵਿੱਚ 58, ਹੁਸਿਆਰਪੁਰ ਜ਼ਿਲੇ ਵਿੱਚ 44,ਮਾਨਸਾ ਜ਼ਿਲੇ ਵਿੱਚ 44, ਫਿਰੋਜਪੁਰ ਜ਼ਿਲੇ ਵਿੱਚ 42, ਸੰਗਰੂਰ ਜ਼ਿਲੇ ਵਿੱਚ 40, ਮੁਕਤਸਰ ਸਾਹਿਬ ਜ਼ਿਲੇ ਵਿੱਚ 36, ਪਠਾਨਕੋਟ ਜ਼ਿਲੇ ਵਿੱਚ 35, ਕਪੂਰਥਲਾ ਜ਼ਿਲੇ ਵਿੱਚ 33, ਫਰੀਦਕੋਟ ਜ਼ਿਲੇ ਵਿੱਚ 32,  ਫਤਿਹਗੜ ਸਾਹਿਬ ਜ਼ਿਲੇ ਵਿੱਚ 25, ਮੋਗਾ ਜ਼ਿਲੇ ਵਿੱਚ 23, ਰੋਪੜ ਜ਼ਿਲੇ ਵਿੱਚ 16, ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲੇ ਵਿੱਚ 11, ਤਰਨਤਾਰਨ ਸਾਹਿਬ ਜ਼ਿਲੇ ਵਿੱਚ 5, ਫਾਜਿਲਕਾ ਜ਼ਿਲੇ ਵਿੱਚ 3 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਪਾਈ ਗਈ ਹੈ।
ਪੰਜਾਬ ਵਿੱਚ ਹੁਣ ਤੱਕ 1062667 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 53992 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 37027 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਅੱਜ 16535 ਨਵੇਂ ਲੋਕਾਂ ਦੇ ਸੈਂਪਲ ਲਏ ਗਏ ਹਨ ਅਤੇ ਪੰਜਾਬ ਵਿੱਚ ਹੁਣ ਕੋਰੋਨਾ ਦੇ 15512 ਐਕਟਿਵ ਕੇਸ ਹਨ, ਜਿਹਨਾਂ ‘ਚੋਂ 474 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 77 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਪੰਜਾਬ ਵਿੱਚ ਹੁਣ ਤੱਕ 1453 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਲੁਧਿਆਣਾ ਜ਼ਿਲੇ ਵਿੱਚ 18, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 10, ਅੰਮ੍ਰਿਤਸਰ ਜ਼ਿਲੇ ਵਿੱਚ 5, ਹੁਸਿਆਰਪੁਰ ਜ਼ਿਲੇ ਵਿੱਚ 5, ਕਪੂਰਥਲਾ ਜ਼ਿਲੇ ਵਿੱਚ 4, ਜਲੰਧਰ ਜ਼ਿਲੇ ਵਿੱਚ 3, ਫਤਿਹਗੜ ਸਾਹਿਬ ਜ਼ਿਲੇ ਵਿੱਚ 1, ਫਾਜਿਲਕਾ ਜ਼ਿਲੇ ਵਿੱਚ 1, ਗੁਰਦਾਸਪੁਰ ਜ਼ਿਲੇ ਵਿੱਚ 1, ਮੋਗਾ ਜ਼ਿਲੇ ਵਿੱਚ 1, ਪਟਿਆਲਾ ਜ਼ਿਲੇ ਵਿੱਚ 1 ਹੋਰ ਮੌਤ ਹੋਣ ਨਾਲ ਪੰਜਾਬ ਵਿੱਚ ਅੱਜ ਕੁੱਲ 50 ਮੌਤਾਂ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1453 ਹੋ ਗਈ ਹੇ। ਜਦਕਿ ਅੱਜ ਪੰਜਾਬ ਦੇ ਵੱਖ–ਵੱਖ ਜ਼ਿਲਿਆਂ ਵਿੱਚੋਂ 1280 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

Total Views: 188 ,
Real Estate