ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
ਵਾਸਿੰਗਟਨ (ਅਮਰੀਕਾ) 2 ਅਕਤੂਬਰ 2020
ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਮੁਹਿੰਮ ਇਸ ਸਮੇਂ ਪੂਰੇ ਜੋਬਨ ਤੇ ਹੈ ਅਤੇ ਅਮਰੀਕਾ ਕਰੋਨਾਂ ਮਹਾਮਾਰੀ ਨਾਲ ਬੁਰੀ ਤਰਾਂ ਪ੍ਰਭਾਵਿਤ ਹੈ। ਐਸੇ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਕ ਕਰਕੇ ਦੱਸਿਆ ਕਿ ਉਹ ਅਤੇ ਉਹਨਾਂ ਦੀ ਪਤਨੀ ਮੇਲਾਨੀਆ ਨੂੰ ਕਰੋਨਾ ਹੋ ਗਿਆ ਹੈ। ਇਸ ਖਬਰ ਨਾਲ ਨਾਲ ਦੇਸ਼ ਵਿੱਚ ਰਾਸ਼ਟਰਪਤੀ ਦੀਆਂ ਚੋਣਾਂ ਦੌਰਾਨ ਟਰੰਪ ਦੀ ਮੁਹਿੰਮ ਨੂੰ ਝਟਕਾ ਲੱਗਿਆ ਹੈ। ਇੱਥੇ ਦੱਸ ਦਈਏ ਕਿ ਵ੍ਹਾਈਟ ਹਾਊਸ ਵਿਚ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਵੀ ਸ਼ੁੱਕਰਵਾਰ ਨੂੰ ਹੀ ਕੋਰੋਨਾ ਦੀ ਚਪੇਟ ਵਿਚ ਆਈ ਸੀ। ਇਸ ਦੇ ਬਾਅਦ ਟਰੰਪ ਨੇ ਟਵੀਟ ਕਰ ਕੇ ਲਿਖਿਆ ਸੀ ਕਿ ਹੋਪ ਹਿਕਸ ਦੇ ਕੋਰੋਨਾ ਦੀ ਚਪੇਟ ਵਿਚ ਆਉਣ ਦੇ ਬਾਅਦ ਮੈਂ ਅਤੇ ਮੇਲਾਨੀਆ ਨੇ ਵੀ ਟੈਸਟ ਕਰਵਾਇਆ ਹੈ। ਟੈਸਟ ਨਤੀਜਾ ਆਉਣ ਦੇ ਬਾਅਦ ਦੋਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਹੁਣ ਅਗਲੇ 14 ਦਿਨਾਂ ਤੱਕ ਟਰੰਪ ਅਤੇ ਮੇਲਾਨੀਆ ਨੂੰ ਇਕਾਂਤਵਾਸ ਹੀ ਰਹਿਣਾ ਹੋਵੇਗਾ। ਅਗਲੇ ਇਕ ਹਫਤੇ ਦੇ ਬਾਅਦ ਉਹਨਾਂ ਦਾ ਮੁੜ ਕੋਰੋਨਾ ਟੈਸਟ ਕੀਤਾ ਜਾਵੇਗਾ।
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੂੰ ਕਰੋਨਾ ਹੋਣ ਦੀ ਪੁਸ਼ਟੀ
Total Views: 336 ,
Real Estate