ਕਰਤਾਰਪੁਰ ਸਾਹਿਬ ਲਾਂਘਾ: ਭਾਰਤ ਵਾਲੇ ਪਾਸੇ ਕਿੰਨਾ ਕੁ ਹੋਇਆ ਕੰਮ

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਵਲੋਂ ਹਰ ਹਾਲਤ ਵਿਚ ਤਿਆਰ ਕੀਤਾ ਜਾਵੇਗਾ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਵਾਲਾ ਹਿੱਸਾ ਕੇਂਦਰ ਸਰਕਾਰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰੇਗੀ। ਅਟਾਰੀ-ਸਰਹੱਦ ’ਤੇ ਦਰਸ਼ਕ ਗੈਲਰੀ ਦਾ ਉਦਘਾਟਨ ਅਤੇ ਬੀਐਸਐੱਫ ਜਵਾਨਾਂ ਦੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਨੇ ਰੀਟ੍ਰੀਟ ਰਸਮ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਯੋਜਨਾ ਬਾਰੇ ਵੱਖ ਵੱਖ ਮੰਤਰਾਲਿਆਂ ਦੇ ਸਕੱਤਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ ਹੈ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਾਰਤ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਭਾਰਤ ਵਾਲੇ ਪਾਸੇ ਦਾ ਲਾਂਘੇ ਸਬੰਧੀ ਕੰਮ ਨਿਰਧਾਰਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪਾਕਿਸਤਾਨ ਵਾਲੇ ਪਾਸੇ ਇਸ ਸਬੰਧੀ ਕੰਮ ਜੋਰਾਂ ਤੇ ਹੈ। ਜਦਕਿ ਭਾਰਤ ਵਾਲੇ ਪਾਸਿਉਂ ਲਾਂਘੇ ਸਬੰਧੀ ਜ਼ਮੀਨ ਪ੍ਰਾਪਤ ਕਰਨ ਲਈ ਨੋਟੀਫਿਕੇਸ਼ਨ ਹੀ ਜਾਰੀ ਕੀਤਾ ਗਿਆ ਹੈ।

Total Views: 219 ,
Real Estate