
ਨਵੀਂ ਦਿੱਲੀ- ਦਿੱਲੀ ‘ਚ ਸਿੰਘੂ ਬਾਰਡਰ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨ ਯੂਨੀਅਨ ਅੰਦੋਲਨ ਕਰ ਰਹੇ ਹਨ। ਕਿਸਾਨ ਜੱਥੇਬੰਦੀਆਂ ਨੇ ਅੱਜ ਯਾਨੀ ਮੰਗਲਵਾਰ ਨੂੰ ਭਾਰਤ ਬੰਦ ਦੀ ਅਪੀਲ ਕੀਤੀ ਸੀ, ਜਿਸ ਦਾ ਅਸਰ ਕਈ ਸੂਬਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਕਿਸਾਨ ਅੰਦੋਲਨ ਦੇ ਸਮਰਥਨ ‘ਚ ਕਈ ਵੱਡੀਆਂ ਪਾਰਟੀਆਂ ਵੀ ਨਾਲ ਖੜ੍ਹੀਆਂ ਦਿੱਸ ਰਹੀਆਂ ਹਨ। ਇਸ ਵਿਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਮਿਲਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਉਨ੍ਹਾਂ ਦੇ ਘਰ ਪਹੁੰਚੇ ਸਨ। ਕਿਸਾਨ ਅੰਦੋਲਨ ਨੂੰ ਲੈ ਕੇ ਨਰੇਂਦਰ ਸਿੰਘ ਤੋਮਰ ਅਤੇ ਮਨੋਹਰ ਲਾਲ ਖੱਟੜ ਦਰਮਿਆਨ ਗੱਲਬਾਤ ਹੋਈ। ਦੱਸਣਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ-ਯੂ.ਪੀ. ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਈ ਥਾਂਵਾਂ ‘ਤੇ ਰੇਲ ਆਵਾਜਾਈ ਰੋਕ ਕੇ ਚੱਕਾ ਜਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।
Total Views: 274 ,
Real Estate



















