ਦੇਸ਼ ’ਚ ਪੰਜ ਮਹੀਨਿਆਂ ਬਾਅਦ ਸਭ ਤੋਂ ਘੱਟ 22065 ਨਵੇਂ ਮਾਮਲੇ

ਨਵੀਂ ਦਿੱਲੀ, 15 ਦਸੰਬਰ

ਭਾਰਤ ਵਿਚ ਤਕਰੀਬਨ ਪੰਜ ਮਹੀਨਿਆਂ ਬਾਅਦ ਕੋਵਿਡ-19 ਦੇ 23 ਹਜ਼ਾਰ ਤੋਂ ਵੀ ਘੱਟ ਨਵੇਂ ਕੇਸ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਕੋਵਿਡ -19 ਦੇ 22065 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਵਧ ਕੇ 9906165 ਹੋ ਗਈ। ਬੀਤੇ ਚੌਵੀ ਘੰਟਿਆਂ ਦੌਰਾਨ 354 ਕਰੋਨਾ ਮਰੀਜ਼ਾਂ ਦੀ ਮੌਤ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 1,43,709 ਹੋ ਗਈ। ਪੰਜਾਬ ’ਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5098 ਹੋ ਗਈ ਹੈ।

Total Views: 96 ,
Real Estate