ਪ੍ਰਧਾਨ ਮੰਤਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ’ਤੇ ਰਕਾਬ ਗੰਜ ਵਿਖੇ ਨਤਮਸਤਕ ਹੋਏ

ਨਵੀਂ ਦਿੱਲੀ, 20 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਨਤਮਸਤਕ ਹੋਏ। ਉਹ ਅਚਾਨਕ ਇਥੇ ਪੁੱਜੇ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ , ‘ਅੱਜ ਸਵੇਰੇ ਮੈਂ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਅਰਦਾਸ ਕੀਤੀ, ਜਿਥੇ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਦੇਹ ਦਾ ਸਸਕਾਰ ਕੀਤਾ ਗਿਆ ਸੀ।’ ਉਨ੍ਹਾਂ ਪੰਜਾਬੀ ਵਿਚ ਟਵੀਟ ਕੀਤਾ। ਇੱਕ ਹੋਰ ਟਵੀਟ ਵਿੱਚ ਸ੍ਰੀ ਮੋਦੀ ਨੇ ਕਿਹਾ, “ਇਹ ਗੁਰੂ ਸਾਹਿਬਾਨ ਦੀ ਵਿਸ਼ੇਸ਼ ਕ੍ਰਿਪਾ ਹੈ ਕਿ ਮੈਨੂੰ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ। ਆਓ! ਇਸ ਨੂੰ ਇਤਿਹਾਸਕ ਤਰੀਕੇ ਨਾਲ ਮਨਾਈਏ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ ਦੀ ਪਾਲਣਾ ਕਰੀਏ।’ ਇਸ ਮੌਕੇ ਪ੍ਰਧਾਨ ਮੰਤਰੀ ਨੇ ਸੇਵਾਦਾਰਾਂ ਤੇ ਸ਼ਰਧਾਲੂਆਂ ਨਾਲ ਤਸਵੀਰਾਂ ਖਿੱਚਵਾਈਆਂ ਤੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ।
Total Views: 79 ,
Real Estate