
ਅੰਮਿ੍ਰਤਸਰ : ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ੧ਓ ਅਤੇ ਖੰਡੇ ਵਾਲੀ ਲੋਈ ਵਾਲੇ ਵਿਵਾਦ ’ਤੇ ਮੁਆਫ਼ੀ ਮੰਗ ਲਈ ਹੈ। ਸਿੱਧੂ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਜੇਕਰ ਮੈਂ ਅਣਜਾਣੇ ਵਿਚ ਕਿਸੇ ਸਿੱਖ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਇਸ ਲਈ ਮੁਆਫ਼ੀ ਮੰਗਦਾ ਹਾਂ। ਹਾਲਾਂਕਿ ਸਿੱਧੂ ਨੇ ਕਿਹਾ ਕਿ ਲੱਖਾਂ ਲੋਕ ਆਪਣੇ ਸਰੀਰ, ਪੱਗਾਂ ਅਤੇ ਕੱਪੜਿਆਂ ’ਤੇ ਬੜੇ ਮਾਣ ਨਾਲ ਸਤਿਕਾਰਯੋਗ ਸਿੱਖ ਚਿੰਨ੍ਹ ਬਣਵਾਉਂਦੇ ਹਨ। ਮੈਂ ਵੀ ਇਕ ਨਿਮਾਣੇ ਸਿੱਖ ਵਾਂਗ ਅਣਜਾਣੇ ਵਿਚ ਇਹ ਲੋਈ ਪਹਿਣ ਲਈ ਸੀ। ਜੇਕਰ ਕਿਸੇ ਦੀ ਭਾਵਨਾ ਨੂੰ ਠੇਸ ਪਹੁੱਜੀ ਹੋਵੇ ਤਾਂ ਇਸ ਲਈ ਉਹ ਮੁਆਫ਼ੀ ਮੰਗਦੇ ਹਨ।
ਇਥੇ ਹੀ ਬਸ ਨਹੀਂ ਇਸ ਦੌਰਾਨ ਇਸ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਨੇ ਨਵਜੋਤ ਸਿੱਧੂ ਨੂੰ ਮੁਆਫ਼ੀ ਮੰਗਣ ਲਈ ਆਖਿਆ ਸੀ। ਇਸ ’ਤੇ ਨਵਜੋਤ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਸਰਵਉੱਚ ਦੱਸਦੇ ਹੋਏ ਗ਼ਲਤੀ ਮੰਨਦਿਆਂ ਮੁਆਫ਼ੀ ਮੰਗ ਲਈ ਹੈ।
Total Views: 268 ,
Real Estate



















