
ਨਵੀਂ ਦਿੱਲੀ, 20 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦਸਮ ਪਾਤਸ਼ਾਹ ਗੁਰੂ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ’ਤੇ ਨਮਨ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਨਿਆਂਪੂਰਨ ਅਤੇ ਬਰਾਬਰੀ ਦੇ ਸਮਾਜ ਦੀ ਉਸਾਰੀ ਨੂੰ ਸਮਰਪਿਤ ਸੀ। ਸ੍ਰੀ ਮੋਦੀ ਨੇ ਟਵੀਟ ਕੀਤਾ, “ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੈਂ ਗੁਰੂ ਗੋਵਿੰਦ ਸਿੰਘ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦਾ ਜੀਵਨ ਬਰਾਬਰੀ, ਨਿਆਂ ਤੇ ਭਾਈਚਾਰਕ ਸਾਂਝ ਨੂੰ ਸਮਰਪਿਤ ਸੀ। ਉਹ ਆਪਣੇ ਸਿਧਾਂਤਾਂ ’ਤੇ ਸਦਾ ਅਟਲ ਰਹੇ। ਅਸੀਂ ਉਨ੍ਹਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਹਮੇਸ਼ਾਂ ਯਾਦ ਕਰਦੇ ਹਾਂ।
Total Views: 465 ,
Real Estate















