
ਲੰਡਨ, 4 ਫਰਵਰੀ
ਬਰਤਾਨੀਆ ਦੀ ਸੰਸਦ ਦੀ ਪਟੀਸ਼ਨਾਂ ਬਾਰੇ ਕਮੇਟੀ ਭਾਰਤ ਵਿੱਚ ਚਲ ਰਹੇ ਕਿਸਾਨ ਪ੍ਰਦਰਸ਼ਨਾਂ ਅਤੇ ਪ੍ਰੈਸ ਦੀ ਆਜ਼ਾਦੀ ਦੇ ਮੁੱਦੇ ’ਤੇ ਹਾਊਸ ਆਫ ਕਾਮਨਜ਼ ਵਿੱਚ ਬਹਿਸ ਕਰਾਉਣ ਬਾਰੇ ਵਿਚਾਰ ਕਰੇਗੀ। ਇਨ੍ਹਾਂ ਮੁੱਦਿਆਂ ਨਾਲ ਸਬੰਧਤ ਆਨਲਾਈਨ ਪਟੀਸ਼ਨ ’ਤੇ 1,10,000 ਤੋਂ ਵਧ ਦਸਤਖ਼ਤ ਹੋਣ ਬਾਅਦ ਇਹ ਫੈਸਲਾ ਕੀਤਾ ਗਿਆ ਹੈ। ਇਸ ਪਟੀਸ਼ਨ ’ਤੇ ਪੱਛਮੀ ਲੰਡਨ ਤੋਂ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਵਜੋਂ ਬੋਰਿਸ ਜੌਹਨਸਨ ਵੱਲੋਂ ਦਸਤਖ਼ਤ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ, ਪਰ ਪ੍ਰਧਾਨ ਮੰਤਰੀ ਦਫ਼ਤਰ ਨੇ ਇਸ ਤੋਂ ਇਨਕਾਰ ਕੀਤਾ ਹੈ। ਭਾਰਤ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਬਾਰੇ ਵਿਦੇਸ਼ੀ ਆਗੂਆਂ ਅਤੇ ਸੰਗਠਨਾਂ ਦੇ ਬਿਆਨਾਂ ਨੂੰ ਗਲਤ ਅਤੇ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਲੋਕਤੰਤਰਿਕ ਮੁਲਕ ਦਾ ਅੰਦਰੂਨੀ ਮਾਮਲਾ ਹੈ।-
Total Views: 132 ,
Real Estate



















