
ਨਵੀਂ ਦਿੱਲੀ, 6 ਫਰਵਰੀ
ਖੇਤੀ ਕਾਨੂੰਨ ਰੱਦ ਕਰਵਾਉਣ, ਇੰਟਰਨੈੱਟ ਬੰਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਘੰਟਿਆਂ ਲਈ ਦੇਸ਼ ਭਰ ’ਚ ਦਿੱਤੇ ‘ਚੱਕਾ ਜਾਮ’ ਦੇ ਸੱਦੇ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ। ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਕੇਰਲਾ, ਆਂਧਰਾ ਪ੍ਰਦੇਸ਼, ਗੁਜਰਾਤ, ਕਰਨਾਟਕ, ਅਸਾਮ, ਤਿਲੰਗਾਨਾ, ਮਹਾਰਾਸ਼ਟਰ, ਤ੍ਰਿਪੁਰਾ ਅਤੇ ਹੋਰ ਰਾਜਾਂ ਵਿੱਚ ਕਿਸਾਨਾਂ ਨੇ ਕੌਮੀ ਅਤੇ ਰਾਜਮਾਰਗਾਂ ਉਪਰ ਸ਼ਾਂਤਮਈ ਧਰਨੇ ਦੇ ਕੇ ਕੇਂਦਰ ’ਤੇ ਖੇਤੀ ਕਾਨੂੰਨ ਵਾਪਸ ਲੈਣ ਦਾ ਦਬਾਅ ਬਣਾਇਆ। ਦਿੱਲੀ ਸਮੇਤ ਕਈ ਸੂਬਿਆਂ ’ਚ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਵੀ ਲਿਆ ਗਿਆ।
Total Views: 269 ,
Real Estate



















