ਅਮਰੀਕਾ ’ਚ ਖੰਨਾ ਦੇ ਪਿੰਡ ਚਕੋਹੀ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਖੰਨਾ, 23 ਫਰਵਰੀ

ਇਥੋਂ ਦੇ ਨੇੜਲੇ ਪਿੰਡ ਚਕੋਹੀ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੌਰਾਨ ਗੁਰਪ੍ਰੀਤ ਸਿੰਘ ਸਟੋਰ ਵਿੱਚ ਕੰਮ ਕਰ ਰਿਹਾ ਸੀ ਤੇ ਇਸ ਸਟੋਰ ਉਪਰ ਪਹਿਲਾਂ ਦੀ ਕਈ ਵਾਰ ਲੁੱਟ ਹੋ ਚੁੱਕੀ ਹੈ। ਪਿੰਡ ਦੇ ਸਰਪੰਚ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਨੌਜਵਾਨ ਗੁਰਪ੍ਰੀਤ ਸਿੰਘ (31) ਪੁੱਤਰ ਜਸਵੰਤ ਸਿੰਘ ਕਰੀਬ ਦੋ ਸਾਲ ਪਹਿਲਾਂ ਵਰਕ ਪਰਮਿਟ ’ਤੇ ਅਮਰੀਕਾ ਗਿਆ ਸੀ। ਗੁਰਪ੍ਰੀਤ ਸਿੰਘ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਵਿਖੇ ਸੈਵਨ ਇਲੈਵਨ ਸਟੋਰ ਵਿੱਚ ਨੌਕਰੀ ਕਰਦਾ ਸੀ। ਸੋਮਵਾਰ ਦੀ ਸ਼ਾਮ 5 ਵਜੇ (ਭਾਰਤੀ ਸਮੇਂ ਅਨੁਸਾਰ) ਸਟੋਰ ਦੇ ਬਾਹਰ ਉਸ ਦੀ ਕਿਸੇ ਨੌਜਵਾਨ ਨਾਲ ਬਹਿਸ ਹੋ ਗਈ। ਉਸ ਨੌਜਵਾਨ ਨੇ ਗੁਰਪ੍ਰੀਤ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਨੂੰ ਉਸ ਦੇ ਸਾਥੀਆਂ ਨੇ ਹਸਪਤਾਲ ਲਿਆਂਦਾ ਅਤੇ ਰਾਤ ਦੇ 11 ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ । ਗੁਰਪ੍ਰੀਤ ਦੇ ਪਰਿਵਾਰ ਵਿੱਚ ਪਤਨੀ ਤੇ 5 ਸਾਲਾਂ ਦੀ ਬੱਚੀ ਹੈ।

Total Views: 235 ,
Real Estate