ਪ੍ਰਸਿਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦਿਹਾਂਤ

ਚੰਡੀਗੜ੍ਹ, 24 ਫਰਵਰੀ

ਪੰਜਾਬੀ ਸੱਭਿਆਚਾਰ ਦੀ ਦੁਨੀਆ ਨੂੰ ਅੱਜ ਉਸ ਵੇਲੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਜਦੋਂ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ ਹੋ ਗਿਆ। ਸਰਦੂਲ ਸਿਕੰਦਰ ਕਰੋਨਾ ਕਾਰਨ ਕਰੀਬ ਡੇਢ ਮਹੀਨੇ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਸਨ, ਜਿਥੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਸੀ। ਅੱਜ ਉਨ੍ਹਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ 60 ਸਾਲ ਦੇ ਇਸ ਗਾਇਕ ਨੂੰ ਗੁਰਦਿਆਂ ਦੀਆਂ ਬਿਮਾਰੀਆਂ ਸਣੇ ਕਈ ਹੋਰ ਅਮਲਾਮਤਾਂ ਨੇ ਘੇਰ ਲਿਆ ਸੀ। ਉਨ੍ਹਾਂ ਦੀ ਪਤਨੀ ਅਮਰ ਨੂਰੀ ਵੀ ਉੱਘੀ ਪੰਜਾਬੀ ਗਾਇਕਾ ਹੈ।

Total Views: 291 ,
Real Estate